Wed, Jun 18, 2025
Whatsapp

ਸ਼ਰਮਨਾਕ: ਚੰਡੀਗੜ੍ਹ ਦੇ ਨਿੱਜੀ ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਹੋਈਆਂ ਵਾਇਰਲ

Reported by:  PTC News Desk  Edited by:  Shameela Khan -- October 12th 2023 02:21 PM
ਸ਼ਰਮਨਾਕ: ਚੰਡੀਗੜ੍ਹ ਦੇ ਨਿੱਜੀ ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਹੋਈਆਂ ਵਾਇਰਲ

ਸ਼ਰਮਨਾਕ: ਚੰਡੀਗੜ੍ਹ ਦੇ ਨਿੱਜੀ ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਹੋਈਆਂ ਵਾਇਰਲ

ਚੰਡੀਗੜ੍ਹ: ਚੰਡੀਗੜ੍ਹ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਦੀਆਂ 50 ਦੇ ਕਰੀਬ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਹੋਈਆ ਹਨ। ਵਿਦਿਆਰਥਣਾਂ ਦੀਆਂ ਇਹ ਤਸਵੀਰਾਂ ਸਕੂਲ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਗੰਭੀਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਐੱਸ.ਐੱਸ.ਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।



ਮਾਮਲਾ 10 ਅਕਤੂਬਰ ਦਾ ਹੈ। ਇਕ ਵਿਦਿਆਰਥੀ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਸਨੈਪਚੈਟ 'ਤੇ ਉਸ ਦੀਆਂ ਅਤੇ ਸਕੂਲ ਦੀਆਂ ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ।  ਹੁਣ ਸਾਈਬਰ ਸੈੱਲ ਦੀ ਮਦਦ ਨਾਲ ਇਸ ਸਨੈਪਚੈਟ ID ਨੂੰ ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ।


ਸਕੂਲ ਵਿੱਚ ਪੜ੍ਹਦੀਆਂ ਕਈ ਵਿਦਿਆਰਥਣਾਂ ਦੇ ਪਰਿਵਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਪੂਰੇ ਅਪਰਾਧ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵੀ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਕੂਲ ਸੈਕਟਰ 11 ਥਾਣਾ ਖੇਤਰ ਵਿਚ ਪੈਂਦਾ ਹੈ। ਇਸ ਘਟਨਾ ਵਿੱਚ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੈ ਅਤੇ ਫਿਲਹਾਲ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

- PTC NEWS

Top News view more...

Latest News view more...

PTC NETWORK