IND vs BAN Highlights: ਭਾਰਤ ਦੀ ਲਗਾਤਾਰ ਚੌਥੀ ਜਿੱਤ; ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾਇਆ
IND vs BAN Highlights: ਵਨਡੇ ਵਿਸ਼ਵ ਕੱਪ 2023 ਦੇ 17ਵੇਂ ਮੈਚ ਵਿੱਚ ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਟੂਰਨਾਮੈਂਟ 'ਚ ਭਾਰਤ ਦੀ ਇਹ ਲਗਾਤਾਰ ਚੌਥੀ ਜਿੱਤ ਹੈ ਅਤੇ ਟੀਮ ਇੰਡੀਆ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਹੈ।
ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਅੱਠ ਵਿਕਟਾਂ 'ਤੇ 256 ਦੌੜਾਂ ਬਣਾਈਆਂ ਅਤੇ ਭਾਰਤ ਨੇ ਵਿਰਾਟ ਕੋਹਲੀ ਦੇ ਸੈਂਕੜੇ ਦੇ ਦਮ 'ਤੇ ਤਿੰਨ ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।
ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ਗੁਆ ਕੇ 256 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਨੇ 41.3 ਓਵਰਾਂ 'ਚ ਤਿੰਨ ਵਿਕਟਾਂ ਗੁਆ ਕੇ 261 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਲਈ ਵਿਰਾਟ ਕੋਹਲੀ ਨੇ ਛੱਕਾ ਲਗਾ ਕੇ ਮੈਚ ਖਤਮ ਕੀਤਾ। ਇਸ ਛੱਕੇ ਨਾਲ ਉਸ ਨੇ ਵਨਡੇ ਕ੍ਰਿਕਟ 'ਚ ਆਪਣਾ 48ਵਾਂ ਸੈਂਕੜਾ ਵੀ ਪੂਰਾ ਕੀਤਾ।
ਬੰਗਲਾਦੇਸ਼ ਲਈ ਲਿਟਨ ਦਾਸ ਨੇ ਸਭ ਤੋਂ ਵੱਧ 66 ਦੌੜਾਂ ਬਣਾਈਆਂ। ਉਥੇ ਹੀ ਤਨਜੀਦ ਹਸਨ ਨੇ 51 ਦੌੜਾਂ ਦੀ ਪਾਰੀ ਖੇਡੀ। ਅੰਤ ਵਿੱਚ ਮਹਿਮੂਦੁੱਲਾ ਨੇ 46 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ ਦੇ ਸਕੋਰ ਨੂੰ 250 ਦੌੜਾਂ ਦੇ ਨੇੜੇ ਪਹੁੰਚਾਇਆ। ਮੁਸ਼ਫਿਕੁਰ ਰਹੀਮ ਨੇ 38 ਦੌੜਾਂ ਦਾ ਯੋਗਦਾਨ ਪਾਇਆ।
ਭਾਰਤ ਲਈ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ।
ਭਾਰਤ ਲਈ ਵਿਰਾਟ ਕੋਹਲੀ ਨੇ ਅਜੇਤੂ 103 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 53 ਅਤੇ ਰੋਹਿਤ ਸ਼ਰਮਾ ਨੇ 48 ਦੌੜਾਂ ਦਾ ਯੋਗਦਾਨ ਪਾਇਆ। ਲੋਕੇਸ਼ ਰਾਹੁਲ ਨੇ ਵੀ ਨਾਬਾਦ 34 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਮੇਹਦੀ ਹਸਨ ਨੇ ਦੋ ਅਤੇ ਹਸਨ ਮਹਿਮੂਦ ਨੇ ਇਕ ਵਿਕਟ ਲਈ।
ਦੱਸ ਦਈਏ ਕਿ ਭਾਰਤ ਦਾ ਅਗਲਾ ਮੈਚ ਨਿਊਜ਼ੀਲੈਂਡ ਨਾਲ ਹੈ। ਦੋਵੇਂ ਟੀਮਾਂ ਅੰਕ ਸੂਚੀ ਵਿਚ ਸਿਖਰਲੇ ਦੋ ਸਥਾਨਾਂ 'ਤੇ ਹਨ ਅਤੇ ਇਹ ਇਕਲੌਤੀ ਟੀਮਾਂ ਹਨ ਜੋ ਹੁਣ ਤੱਕ ਅਜੇਤੂ ਰਹੀਆਂ ਹਨ। ਅਜਿਹੇ 'ਚ 22 ਅਕਤੂਬਰ ਨੂੰ ਹੋਣ ਵਾਲਾ ਇਹ ਮੈਚ ਕਾਫੀ ਰੋਮਾਂਚਕ ਹੋਵੇਗਾ।
ਇਹ ਵੀ ਪੜ੍ਹੋ: IND-BAN MATCH LIVE UPDATES: ਕੋਹਲੀ ਦੇ ਸੈਂਕੜੇ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ , ਇੱਥੇ ਦੇਖੋ ਪਲ ਪਲ ਦੀ ਅਪਡੇਟ
- PTC NEWS