Advertisment

CM ਮਾਨ ਦੇ ਜਗਰਾਓ ਪੁੱਜਣ 'ਤੇ ਸਾਬਕਾ ਫ਼ੌਜੀਆ ਨੇ ਕਾਲੀਆਂ ਝੰਡੀਆ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ

author-image
Pardeep Singh
Updated On
New Update
CM ਮਾਨ ਦੇ ਜਗਰਾਓ ਪੁੱਜਣ 'ਤੇ ਸਾਬਕਾ ਫ਼ੌਜੀਆ ਨੇ ਕਾਲੀਆਂ ਝੰਡੀਆ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ
Advertisment
ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਉੱਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ।  ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਹੈ।
Advertisment


ਕਾਲੀਆਂ ਝੰਡੀਆਂ ਦਿਖਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ 


Advertisment
ਸਾਬਕਾ ਫ਼ੌਜੀਆਂ  ਨੂੰ ਭਾਰੀ ਪੁਲਿਸ ਫੋਰਸ ਨੇ ਬੱਸ ਸਟੈਂਡ ਨੇੜੇ ਰੋਕ ਲਿਆ। ਦੂਜੇ ਪਾਸੇ ਲੁਧਿਆਣਾ ਸਾਈਡ ਜੀਟੀ ਰੋਡ 'ਤੇ ਸੰਤ ਦਰਬਾਰਾ ਸਿੰਘ ਲੋਪੋ ਦੇ ਆਸ਼ਰਮ ਨੇੜੇ ਸਾਬਕਾ ਫੌਜੀਆਂ ਦੇ ਦਫ਼ਤਰ 'ਚ ਇਕੱਠੇ ਹੋਏ ਮੈਂਬਰਾਂ ਨੂੰ ਪੁਲਿਸ ਨੇ ਰੋਕ ਲਿਆ | ਸਾਬਕਾ ਸੈਨਿਕਾਂ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਗਿਆ।

 
ਪੰਜ ਮੈਂਬਰੀ ਕਮੇਟੀ ਗਠਨ ਕਰਨ ਦੀ ਮੰਗ 

Advertisment


ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਕਾਰਨ ਅਸੀਂ ਪ੍ਰਸ਼ਾਸਨ ਤੇ ਸਿਆਸਤਦਾਨਾਂ ਤੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਾਂ। ਸਾਡੀ ਮੰਗ ਹੈ ਕਿ ਪੰਜ ਮੈਂਬਰੀ ਕਮੇਟੀ ਬਣਾਈ ਜਾਵੇ, ਜਿਸ ਵਿਚ ਇਕ ਮੈਂਬਰ ਜੀਓਜੀ ਟੀਮ ਤੇ ਇਕ ਵਿਰੋਧੀ ਪਾਰਟੀ ਦਾ ਹੋਵੇ। ਸਾਡੇ ਵੱਲੋਂ ਪ੍ਰਾਪਤ ਫੀਡਬੈਕ ਦੀ ਜਾਂਚ ਕੀਤੀ ਜਾਵੇ ਤੇ ਵਿਭਾਗ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।



Advertisment
ਸਮਾਜ ਭਲਾਈ ਸਕੀਮਾਂ ਦਾ ਲਾਭ


ਉਨ੍ਹਾਂ ਕਿਹਾ ਕਿ ਲੈਫਟੀਨੈਂਟ ਜਨਰਲ ਤੇਜਿੰਦਰ ਸਿੰਘ ਸ਼ੇਰ ਗਿੱਲ ਤੇ ਕੈਪਟਨ ਅਮਰਿੰਦਰ ਸਿੰਘ (ਸਾਬਕਾ ਮੁੱਖ ਮੰਤਰੀ ਪੰਜਾਬ) ਨੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦਾ ਕਲੰਕ ਮਿਟਾਉਣ ਤੇ ਲੋੜਵੰਦ ਵਰਗ ਨੂੰ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਾਬਕਾ ਫ਼ੌਜੀਆਂ  ਦੀਆਂ ਸੇਵਾਵਾਂ ਲਈਆਂ। ਸੈਨਿਕ ਆਪਣੀ ਸੇਵਾ ਦੌਰਾਨ ਸਰਹੱਦਾਂ ਦੀ ਰਾਖੀ ਕਰਦੇ ਹਨ। GOG ਨੇ ਸੱਚੇ ਫ਼ੌਜੀਆਂ  ਦੀ ਨਿਸ਼ਠਾ ਤੇ ਸਮਰਪਣ ਨੂੰ ਸਖ਼ਤ ਮਿਹਨਤ ਨਾਲ ਸਾਬਿਤ ਕੀਤਾ।
- PTC NEWS
latest-news black-flags jagrao
Advertisment

Stay updated with the latest news headlines.

Follow us:
Advertisment