SKM Announcement: 26 ਨਵੰਬਰ ਨੂੰ ਹੱਕੀਂ ਮੰਗਾਂ ਲਈ ਕਿਸਾਨ ਵੱਲੋਂ ਮੁੜ ਸ਼ੁਰੂ ਕੀਤਾ ਜਾਵੇਗਾ ਮੋਰਚਾ
SKM Announcement: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹੋ ਰਹੇ ਧਰਨੇ ਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ 26 ਨਵੰਬਰ ਦੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ।
ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਪੂਰੀ ਕੀਤੀ ਜਾਵੇਗੀ ਅਤੇ ਕਿਸਾਨਾਂ 'ਤੇ ਦਰਜ ਕੇਸ ਵੀ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਉਹ ਟ੍ਰਿਬਿਊਨ ਚੌਕ ਤੋਂ ਚੰਡੀਗੜ੍ਹ ਵੱਲ ਮਾਰਚ ਕਰਨਗੇ ਅਤੇ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਜਾਵੇਗਾ, ਉਥੇ ਹੀ ਬੈਠਣਗੇ। ਸਾਰਿਆਂ ਦੇ ਇਕੱਠੇ ਬੈਠਣ ਤੋਂ ਬਾਅਦ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪੈਨਸ਼ਨ ਸਕੀਮ ਦਾ ਫਾਇਦੇ ਮਿਲਣਾ ਚਾਹੀਦਾ ਹੈ। ਐਮਐਸਪੀ ਦੀ ਮੰਗ ਨੂੰ ਪੂਰੀ ਕੀਤੀ ਜਾਵੇ।
ਆਹਮੋ ਸਾਹਮਣੇ ਹੋਈ ਕਿਸਾਨ ਤੇ ਸੀਐੱਮ ਮਾਨ
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਕੇ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ। ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ।
ਇਹ ਵੀ ਪੜ੍ਹੋ: ਪੰਜਾਬ 'ਚ ਲੇਬਰ ਕੋਲੋਂ ਕੰਮ ਕਰਵਾਉਣ ਦੇ ਘੰਟੇ ਤੈਅ; ਓਵਰਟਾਈਮ ਕਰਵਾਉਣ 'ਤੇ ਦੇਣੀ ਪਵੇਗੀ ਦੁੱਗਣੀ ਤਨਖਾਹ
- PTC NEWS