Advertisment

ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ 'ਤੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ

author-image
Ravinder Singh
Updated On
New Update
ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ 'ਤੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ
Advertisment

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਉਪਰ ਹੋਏ ਹਮਲੇ ਦੇ ਰੋਸ ਵਿਚ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।  ਇਸ ਮੌਕੇ ਭਾਈ ਬੇਅੰਤ ਸਿੰਘ ਸੁਰੱਖਿਆ ਮੁਲਾਜ਼ਮਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ ਤੇ ਮੌਕੇ ਉਪਰ ਹੀ ਸ਼ਹਾਦਤ ਪ੍ਰਾਪਤ ਕਰ ਗਏ।

Advertisment



ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ 6 ਜਨਵਰੀ 1989 ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਝੰਡੇ ਬੂੰਗੇ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ 24 ਘੰਟੇ ਫਸੇ ਰਹੇ ਮੁਸਾਫ਼ਰ, 150 ਯਾਤਰੀਆਂ ਵੱਲੋਂ ਹੰਗਾਮਾ



ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਨ ਸ਼ਹਾਦਤਾਂ ਸਿੱਖ ਭਾਈਚਾਰੇ ਨੂੰ ਡੋਲਣ ਤੋਂ ਰੋਕਦੀਆਂ ਹਨ। ਇਹ ਸ਼ਹਾਦਤਾਂ ਸਾਨੂੰ ਚੜ੍ਹਦੀ ਕਲਾ ਨਾਲ ਜ਼ਿੰਦਗੀ ਜਿਉਣ ਦਾ ਜਾਚ ਸਿਖਾਉਂਦੀਆਂ ਹਨ।

- PTC NEWS
latest-news sgpc religious-news
Advertisment

Stay updated with the latest news headlines.

Follow us:
Advertisment