Mon, Nov 2, 2026
Whatsapp

ਮਾਤਾ ਸਾਹਿਬ ਕੌਰ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਭਲਕੇ 3 ਨਵੰਬਰ ਨੂੰ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਮੂਹ ਸੰਗਤਾਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ : ਸਿੰਘ ਸਾਹਿਬ ਗਿਆਨੀ ਟੇਕ ਸਿੰਘ

Reported by:  PTC News Desk  Edited by:  Jaswinder Kaur -- November 02nd 2026 05:09 PM
ਮਾਤਾ ਸਾਹਿਬ ਕੌਰ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਭਲਕੇ 3 ਨਵੰਬਰ ਨੂੰ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਮਾਤਾ ਸਾਹਿਬ ਕੌਰ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਭਲਕੇ 3 ਨਵੰਬਰ ਨੂੰ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Holy birth anniversary of Mata Sahib Kaur Ji : ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਬੀਤੇ ਕੱਲ੍ਹ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 3 ਨਵੰਬਰ ਨੂੰ ਜਨਮ ਦਿਹਾੜੇ ਮੌਕੇ ਪੂਰਨ ਸ਼ਰਧਾ-ਭਾਵਨਾ ਅਤੇ ਸਤਿਕਾਰ ਸਹਿਤ ਪਾਏ ਜਾਣਗੇ। ਇਸ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੇਸ਼-ਵਿਦੇਸ਼ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੰਦਿਆਂ ਵੱਧ ਤੋਂ ਵੱਧ ਸੰਗਤਾਂ ਨੂੰ ਸਮਾਗਮਾਂ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ।

ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੱਸਿਆ ਕਿ ਭਲਕੇ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਖੁੱਲ੍ਹੇ ਪੰਡਾਲ ਅੰਦਰ ਅਲੌਕਿਕ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੀ ਮੁੱਖ ਖ਼ਾਸੀਅਤ ਇਹ ਹੋਵੇਗੀ ਕਿ ਪੰਥਕ ਰਵਾਇਤ ਅਨੁਸਾਰ ਇਸ ਦਿਨ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਪੂਰਨ ਤੌਰ 'ਤੇ ਬੀਬੀਆਂ ਵੱਲੋਂ ਹੀ ਸੰਭਾਲਿਆ ਜਾਵੇਗਾ। ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਪ੍ਰਚਾਰਕ ਬੀਬੀਆਂ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਮਾਤਾ ਸਾਹਿਬ ਕੌਰ ਜੀ ਦੇ ਤਿਆਗ, ਸਮਰਪਣ ਅਤੇ ਲਾਸਾਨੀ ਜੀਵਨ-ਫ਼ਲਸਫ਼ੇ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 

Dhanteras 2026 : 6 ਜਾਂ 7 ਨਵੰਬਰ ਨੂੰ ਕਦੋਂ ਹੈ ਧਨਤੇਰਸ , ਜਾਣੋ ਸਹੀ ਤਾਰੀਕ ਤੇ ਪੂਜਾ ਦਾ ਸਮਾਂ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਨੂੰ ਵਿਸ਼ੇਸ਼ ਸੱਦਾ ਦਿੰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਆਪਣੇ ਪ੍ਰਭਾਵਸ਼ਾਲੀ ਸੰਦੇਸ਼ ਵਿੱਚ ਕਿਹਾ ਕਿ "ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਮੁੱਚੀ ਕੌਮ ਲਈ ਰੂਹਾਨੀ ਉਚਾਈਆਂ, ਤਿਆਗ ਅਤੇ ਸੇਵਾ ਦਾ ਸਦਾ ਜਗਮਗਾਉਂਦਾ ਚਾਨਣ-ਮੁਨਾਰਾ ਹੈ। ਅੱਜ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਅਤੇ ਖ਼ਾਸ ਤੌਰ 'ਤੇ ਬੀਬੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਮਾਤਾ ਜੀ ਦਾ ਜੀਵਨ-ਫ਼ਲਸਫ਼ਾ ਮਹੱਤਵਪੂਰਨ ਪ੍ਰੇਰਨਾ ਸਰੋਤ ਹੈ। ਮੈਂ ਸਮੁੱਚੀ ਸਾਧ-ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਕੱਲ੍ਹ 3 ਤਾਰੀਖ਼ ਨੂੰ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਅਸੀਸਾਂ ਪ੍ਰਾਪਤ ਕਰੋ।"

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK