Bathinda ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, 5 ਨਸ਼ਾ ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ
ਬਠਿੰਡਾ ’ਚ ਪੁਲਿਸ ਤੇ ਬਦਮਾਸਾਂ ਵਿਚਾਲੇ ਮੁਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦੇ ਹੋਏ 5 ਨਸਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ ਹਾਲਾਂਕਿ ਇਸ ਦੌਰਾਨ ਇੱਕ ਨਸ਼ਾ ਤਸਕਰ ਗੰਭੀਰ ਜ਼ਖਮੀ ਹੋ ਗਿਆ ਹੈ।
ਮਾਮਲੇ ਸਬੰਧੀ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਇੱਕ ਇਤਲਾਹ ਮਿਲੀ ਸੀ ਕਿ ਇੱਕ ਬਿਲਡਿੰਗ ਵਿੱਚ ਕੁਝ ਅਣਪਛਾਤੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਨਸ਼ੇ ਦੀ ਸਪਲਾਈ ਵੀ ਕਰਦੇ ਹਨ ਇਨ੍ਹਾਂ ਹੀ ਨਹੀਂ ਨਸ਼ੇ ਦੀ ਪੂਰਤੀ ਦੇ ਲਈ ਰੇਲਵੇ ਸਟੇਸ਼ਨ ਤੋਂ ਆਉਂਦੇ ਰਾਹਗੀਰ ਲੋਕਾਂ ਨੂੰ ਨਸ਼ਾ ਤਸਕਰਾਂ ਵੱਲੋਂ ਰਾਤ ਸਮੇਂ ਆਪਣੀ ਲੁੱਟ ਦਾ ਸ਼ਿਕਾਰ ਵੀ ਬਣਾਇਆ ਜਾਂਦਾ ਸੀ।
ਸੂਚਨਾ ’ਤੇ ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਦੇ ਨਾਲ ਰੇਡ ਕੀਤੀ ਗਈ, ਤਾਂ ਨੀਰਜ ਉਰਫ ਕਾਲਾ ਜੋ ਪਰਸਰਾਮ ਨਗਰ ਦੇ ਰਹਿਣ ਵਾਲਾ ਹੈ ਨੇ ਆਪਣੇ ਦੇਸੀ ਕੱਟੇ ਨਾਲ ਪੁਲਿਸ ਪਾਰਟੀ ’ਤੇ ਫਾਇਰ ਕੀਤਾ, ਜਿਸ ’ਤੇ ਪੁਲਿਸ ਵੱਲੋਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਵਾਈ ਫਾਇਰ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਦੀ ਖੱਬੀ ਲੱਤ ਵਿੱਚ ਗੋਲੀ ਜਾ ਲੱਗੀ ਅਤੇ ਉਹ ਮੌਕੇ ’ਤੇ ਡਿੱਗ ਪਿਆ।
ਨਾਲ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਬਾਕੀ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। ਜ਼ਖਮੀ ਨਸ਼ਾ ਤਸਕਾਰ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਦੀ ਦਾਖਲ ਕਰਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮਾਂ ਵਿੱਚ ਸਾਰੇ ਵਿਅਕਤੀ ਕ੍ਰਿਮੀਨਲ ਟਾਈਪ ਦੇ ਹਨ ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : Punjab Weather Update : ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਪੈਣ ਦੀ ਭਵਿੱਖਬਾਣੀ, ਜਾਣੋ ਮੌਸਮ ਸਬੰਧੀ ਤਾਜ਼ਾ ਹਾਲਾਤ
- PTC NEWS