Ferozepur Gurudwara Sahib Firing : ਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਚੱਲੀਆਂ ਗੋਲੀਆਂ; ਬਦਮਾਸ਼ਾਂ ਨੇ ਕਾਰ ’ਤੇ ਕੀਤੀ ਫਾਇਰਿੰਗ, 3 ਦੀ ਮੌਤ
Ferozepur Gurudwara Sahib Firing : ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ।
ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ 'ਚ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jalandhar Encounter : ਗੈਂਗਸਟਰ ਤੇ ਪੁਲਿਸ ਵਿਚਾਲੇ ਮੁਠਭੇੜ, ਗੈਂਗਸਟਰ ਕਨੂੰ ਗੁੱਜਰ ਗ੍ਰਿਫ਼ਤਾਰ
- PTC NEWS