Jandiala Guru Encounter: ਜੰਡਿਆਲਾ ਗੁਰੂ ’ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਇਹ ਮੋਸਟ ਵਾਂਟੇਡ ਗੈਂਗਸਟਰ ਢੇਰ
Jandiala Guru Encounter: ਜੰਡਿਆਲਾ ਗੁਰੂ ’ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਨਹਿਰ ਨੇੜੇ ਪੁਲਿਸ ਨੇ ਬਦਮਾਸ਼ਾਂ ਨੂੰ ਘੇਰਿਆ। ਦੋਹਾਂ ਪਾਸਿਓ ਫਾਇਰਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਕਾਰ ਸਵਾਰ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੁਕਾਬਲੇ ’ਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਮਾਰਿਆ ਗਿਆ। ਚਾਰ ਮੌਤਾਂ ਦੇ ਨਤੀਜੇ ਵਜੋਂ ਤਿੰਨ ਕਤਲ ਕੇਸਾਂ ਵਿੱਚ ਸ਼ਾਮਲ ਅਮਰੀ ਨੂੰ ਪੁਲਿਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਸ ਨੇ 2 ਕਿਲੋ ਹੈਰੋਇਨ ਲੁਕਾਉਣ ਦਾ ਖੁਲਾਸਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਜਦੋਂ ਉਸ ਨੂੰ ਬਰਾਮਦਗੀ ਲਈ ਲਿਜਾਇਆ ਗਿਆ ਤਾਂ ਉਸ ਨੇ ਨਸ਼ੀਲੇ ਪਦਾਰਥਾਂ ਸਮੇਤ ਇੱਕ .30 ਬੋਰ ਦਾ ਚੀਨੀ ਪਿਸਤੌਲ ਛੁਪਾ ਲਿਆ ਸੀ। ਇਸ ਤੋਂ ਬਾਅਦ ਉਸਨੇ ਫਾਇਰਿੰਗ ਕਰ ਦਿੱਤੀ। ਜਿਸ ’ਚ ਦੋ ਪੁਲਿਸ ਮੁਲਾਜ਼ਮ ਨੂੰ ਜ਼ਖਮੀ ਹੋ ਗਏ ਅਤੇ ਹੱਥਕੜੀ ਲੱਗਣ ਦੇ ਬਾਵਜੂਦ ਭੱਜਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਗੈਂਗਸਟਰ ਦੀ ਮੌਤ ਹੋ ਗਈ
- PTC NEWS