Punjabi Youth Death: ਕੈਨੇਡਾ ਦੀ ਧਰਤੀ ’ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ
Punjabi Youth Death: ਪੰਜਾਬ ਦੇ ਜਿਆਦਾਤਰ ਵਿਦੇਸ਼ ਜਾਣ ਦੇ ਚਾਹਵਾਨ ਹਨ ਅਤੇ ਉੱਥੇ ਹੀ ਦੂਜੇ ਪਾਸੇ ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਇਸੇ ਤਰ੍ਹਾਂ ਦੀ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ’ਚ ਇੱਕ ਹੋਰ ਮਾਪਿਆਂ ਨੇ ਆਪਣੇ ਪੁੱਤ ਨੂੰ ਖੋਹ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਤਰਨ ਤਰਨ ਰੋਡ ਵਿਖੇ ਕੋਟ ਮਿੱਤ ਸਿੰਘ ਇਲਾਕੇ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। ਜਿਵੇਂ ਹੀ ਪਰਿਵਾਰ ਨੂੰ ਨੌਜਵਾਨ ਦੀ ਮੌਤ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਲਵਪ੍ਰੀਤ ਸਿੰਘ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਵੈਨਕੂਵਰ ਸ਼ਹਿਰ ਦੇ ਵਿੱਚ ਕੰਮਕਾਜ ਕਰਨ ਲਈ ਗਿਆ ਸੀ ਪਰਿਵਾਰ ਵੱਲੋਂ ਖੁਸ਼ੀ ਖੁਸ਼ੀ ਆਪਣੇ ਮੁੰਡੇ ਨੂੰ ਕੈਨੇਡਾ ਲਈ ਰਵਾਨਾ ਕੀਤਾ ਸੀ। ਪਰ ਉਨ੍ਹਾਂ ਨੂੰ ਨਹੀਂ ਪਤਾ ਉਨ੍ਹਾਂ ਦੇ ਪੁੱਤ ਦੀ ਇਸ ਤਰ੍ਹਾਂ ਦੀ ਖਬਰ ਮਿਲੇਗੀ।
ਉਨ੍ਹਾਂ ਦੱਸਿਆ ਕਿ ਚਾਰ ਅਕਤੂਬਰ ਨੂੰ ਆਖ਼ਰੀ ਵਾਰ ਉਸਦਾ ਫ਼ੋਨ ਆਇਆ ਸੀ ਅਤੇ ਉਸ ਤੋਂ ਬਾਅਦ ਉਸਦਾ ਕੋਈ ਫੋਨ ਨਹੀਂ ਆਇਆ ਅਸੀਂ ਬੜੀ ਵਾਰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਫੋਨ ਨਹੀਂ ਮਿਲਿਆ ਅਤੇ ਕੱਲ੍ਹ ਦੇਰ ਰਾਤ ਸਾਨੂੰ ਇੱਕ ਫੋਨ ਆਇਆ ਤੇ ਸਾਨੂੰ ਪਤਾ ਲੱਗਾ ਕਿ ਸਾਡੇ ਬੱਚੇ ਦੀ ਲਾਸ਼ ਪਿਛਲੇ ਪੰਜ ਛੇ ਦਿਨਾਂ ਤੋਂ ਕੈਨੇਡਾ ਦੇ ਵੈਨਕੁਵਰ ਪੁਲਿਸ ਸਟੇਸ਼ਨ ਦੇ ਵਿੱਚ ਪਈ ਹੋਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤ ਦੀ ਸਾਈਲੈਂਟ ਹਾਰਟ ਅਟੈਕ ਆਉਣ ਨਾਲ ਉਸਦੀ ਮੌਤ ਹੋ ਗਈ ਹੈ ਪੀੜਤ ਪਰਿਵਾਰ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਕਰਜ਼ਾ ਚੁੱਕ ਕੇ ਉਨ੍ਹਾਂ ਨੇ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਹੁਣ ਉਸ ਦੀ ਲਾਸ਼ ਦਾ ਇੰਤਜ਼ਾਰ ਕਰ ਰਹੇ ਹਾਂ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਸਾਨੂੰ ਸਾਡੇ ਬੱਚੇ ਦੀ ਮੌਤ ਦਾ ਕਾਰਨ ਦੱਸਿਆ ਜਾਵੇ ਅਤੇ ਸਾਡੇ ਬੱਚੇ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਂਦਾ ਜਾਵੇ।
ਇਹ ਵੀ ਪੜ੍ਹੋ: ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆਈ ਸਾਹਮਣੇ, ਪੰਜਾਬੀ ਗੱਭਰੂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
- PTC NEWS