Baba Bakala : ਨਿਹੰਗ ਸਿੰਘਾਂ ਦੇ ਮਹੱਲੇ ਦੌਰਾਨ ਚੱਲੀ ਗੋਲੀ, ਇੱਕ ਦੀ ਮੌਤ
Baba Bakala firing case : ਰੱਖੜ ਪੂੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾ ਰਿਹਾ ਸੀ ਤਾਂ ਇਸ ਮਹੱਲੇ ਦੌਰਾਨ ਗੋਲੀ ਚੱਲ ਗਈ ਤੇ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ।
ਮਾਮਲੇ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਜੋ ਮਹੱਲਾ ਕੱਢਿਆ ਜਾ ਰਿਹਾ ਸੀ ਇਸ ਦੌਰਾਨ ਜਦੋਂ ਨਿਹੰਗ ਸਿੰਘ ਆਪਣੇ ਘੋੜਿਆਂ ਉੱਤੇ ਸਵਾਰ ਹੋ ਕੇ ਇੱਕ ਤੰਗ ਗਲੀ ਵਿੱਚੋਂ ਲੰਘੇ ਤਾਂ ਅਚਾਨਕ ਗੋਲੀਆਂ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤੇ ਇਸ ਦੌਰਾਨ ਇੱਕ ਨਿਹੰਗ ਸਿੰਘ ਆਪਣੇ ਘੋੜੇ ਤੋਂ ਹੇਠਾਂ ਡਿੱਗ ਪਿਆ ਤੇ ਬਾਕੀ ਜਥਾ ਅੱਗੇ ਲੰਘ ਗਿਆ।
ਉਹਨਾਂ ਨੇ ਕਿਹਾ ਕਿ ਜਦੋਂ ਲੋਕਾਂ ਨੇ ਦੇਖਿਆ ਤਾਂ ਇਸ ਨਿਹੰਗ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੀਰਾ ਸਿੰਘ ਉਰਫ਼ ਕਿੱਲੀ ਬਾਬਾ ਵੱਜੋਂ ਹੋਈ ਹੈ ਜੋ ਕਿ ਪਿੰਡ ਦਿਆਲ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਸਨ। ਉਹਨਾਂ ਨੇ ਕਿਹਾ ਫਿਲਹਾਲ ਇਹ ਜਾਂਚ ਵੀ ਜਾਰੀ ਹੈ ਕਿ ਫਾਇਰ ਇੱਕ ਹੋਏ ਸਨ ਜਾਂ 2 ਕਿਉਂਕਿ ਮੌਕੇ ਉੱਤੇ ਮੌਜੂਦ ਲੋਕਾਂ ਨੇ 2 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਸੀ, ਜਿਸ ਵਿੱਚ ਅਜੇ ਤਕ ਇੱਕ ਦੀ ਪੁਸ਼ਟੀ ਹੋਈ ਹੈ।
ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਗੋਲੀ ਅਚਾਨਕ ਹੀ ਚੱਲੀ ਸੀ, ਕਿਉਂਕਿ ਇਸ ਸਬੰਧੀ ਅਸੀਂ ਡਾਕਟਰ ਤੋਂ ਵੀ ਪੁਸ਼ਟੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਗੋਲੀ ਲੱਗੀ ਹੈ, ਉਹ ਅਚਾਨਕ ਚੱਲਕੇ ਹੀ ਲੱਗੀ ਹੈ।
ਇਹ ਵੀ ਪੜ੍ਹੋ : Film Emergency Controversy : ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਵਾਦ, ਫਿਲਮ ‘ਤੇ ਬੈਨ ਲਗਾਉਣ ਦੀ ਮੰਗ
- PTC NEWS