Sun, Jun 14, 2026
Whatsapp

Samrala : ਸਮਰਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ

Samrala News : ਮ੍ਰਿਤਕ ਗੁਰਮੀਤ ਸਿੰਘ ਦੇ ਰਿਸ਼ਤੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਸਵੇਰੇ ਆਪਣੇ ਪਿੰਡੋਂ ਮੋਟਰਸਾਈਕਲ 'ਤੇ ਨਿਕਲਿਆ ਸੀ। ਜਦੋਂ ਉਹ ਬਾਈਪਾਸ ਨੇੜੇ ਪਿੰਡ ਬੌਂਦਲੀ ਕੋਲ ਪਹੁੰਚਿਆ ਤਾਂ ਇੱਕ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ।

Reported by:  PTC News Desk  Edited by:  KRISHAN KUMAR SHARMA -- June 14th 2026 02:25 PM -- Updated: June 14th 2026 02:26 PM
Samrala : ਸਮਰਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ

Samrala : ਸਮਰਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ

Samrala : ਸਮਰਾਲਾ ਦੇ ਬਾਈਪਾਸ ਨੇੜੇ ਪਿੰਡ ਬੌਂਦਲੀ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਗੱਡੀ ਅਤੇ ਮੋਟਰਸਾਈਕਲ (Car Bike Collision) ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਟੋਡਰਪੁਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਸਵੇਰੇ ਆਪਣੇ ਪਿੰਡੋਂ ਮੋਟਰਸਾਈਕਲ 'ਤੇ ਨਿਕਲਿਆ ਸੀ। ਜਦੋਂ ਉਹ ਬਾਈਪਾਸ ਨੇੜੇ ਪਿੰਡ ਬੌਂਦਲੀ ਕੋਲ ਪਹੁੰਚਿਆ ਤਾਂ ਇੱਕ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੁਰਮੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ (ਇੱਕ ਮੁੰਡਾ ਅਤੇ ਇੱਕ ਕੁੜੀ) ਛੱਡ ਗਿਆ ਹੈ ਅਤੇ ਉਹ ਪੇਸ਼ੇ ਤੋਂ ਖੇਤੀਬਾੜੀ ਦਾ ਕੰਮ ਕਰਦਾ ਸੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਡਾਕਟਰ ਨੇ ਦੱਸਿਆ ਕਿ ਸਵੇਰੇ ਕਰੀਬ 9:40 ਵਜੇ ਗੁਰਮੀਤ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਡਾਕਟਰ ਅਨੁਸਾਰ ਮ੍ਰਿਤਕ ਦੇ ਸਿਰ ਅਤੇ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਜਾਂਚ ਕਰਨ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK