Sat, Dec 13, 2025
Whatsapp

Amritsar Gangwar : ਅੰਮ੍ਰਿਤਸਰ 'ਚ ਗੋਲਡਨ ਅਵਨਿਊ ਦੇ ਬਾਹਰ ਗੈਂਗਵਾਰ, ਗੋਲੀਬਾਰੀ 'ਚ 1 ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Amritsar Firing : ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ।

Reported by:  PTC News Desk  Edited by:  KRISHAN KUMAR SHARMA -- September 18th 2025 02:21 PM -- Updated: September 18th 2025 02:23 PM
Amritsar Gangwar : ਅੰਮ੍ਰਿਤਸਰ 'ਚ ਗੋਲਡਨ ਅਵਨਿਊ ਦੇ ਬਾਹਰ ਗੈਂਗਵਾਰ, ਗੋਲੀਬਾਰੀ 'ਚ 1 ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Amritsar Gangwar : ਅੰਮ੍ਰਿਤਸਰ 'ਚ ਗੋਲਡਨ ਅਵਨਿਊ ਦੇ ਬਾਹਰ ਗੈਂਗਵਾਰ, ਗੋਲੀਬਾਰੀ 'ਚ 1 ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Amritsar News : ਅੰਮ੍ਰਿਤਸਰ 'ਚ ਬੀਤੀ ਦੇਰ ਰਾਤ ਗੋਲਡਨ ਅਵਨਿਊ ਦੇ ਬਾਹਰ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਇਲਾਜ ਹੇਠਾਲੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਨਿਮਿਸ਼ ਦੇ ਵੱਜੀਆਂ 14 ਗੋਲੀਆਂ


ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ। ਉਸਨੇ ਦਾਅਵਾ ਕੀਤਾ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ, ਜਿਸ ਕਰਕੇ ਉਸਦੀ ਮੌਤ ਹੋ ਗਈ।

ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ। 

- PTC NEWS

Top News view more...

Latest News view more...

PTC NETWORK
PTC NETWORK