Opration Blue Star : 1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ, ਦੇਖੋ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਘੱਲੂਘਾਰੇ ਸਮੇਂ ਦੀਆਂ ਤਸਵੀਰਾਂ
Opration Blue Star : ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ। ਜੂਨ ਦਾ ਪਹਿਲਾ ਹਫਤਾ 1984 ਦੇ ਫੌਜੀ ਹਮਲੇ ਨੂੰ ਤਾਜ਼ਾ ਕਰਦਾ ਹੈ , ਜਦ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ।
ਜਿਸ ਵਿੱਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਸੈਂਕੜੇ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਸ ਹਮਲੇ ਦੀ ਗਵਾਹੀ ਭਰਦੀਆਂ ਜੂਨ 1984 ਦੇ ਘੱਲੂਘਾਰੇ ਸਮੇਂ ਦੀਆਂ ਉਹ ਤਸਵੀਰਾਂ ਜੋ ਫੋਟੋ ਜਰਨਲਿਸਟ ਸਤਪਾਲ ਦਾਨਿਸ਼ ਨੇ ਸਾਂਝੀਆਂ ਕੀਤੀਆਂ ਹਨ।
ਫੋਟੋ ਜਰਨਲਿਸਟ ਸਤਪਾਲ ਦਾਨਿਸ਼ ਨੇ ਜੂਨ 1984 'ਚ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੀ ਫੋਟੋਗ੍ਰਾਫੀ ਕੀਤੀ ਸੀ। ਤੁਸੀਂ ਇਨ੍ਹਾਂ ਫੋਟੋਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰੋ।
- PTC NEWS