Sun, Apr 28, 2024
Whatsapp

'ਅੰਦੋਲਨ 'ਚ ਨੌਜਵਾਨ ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ'

Written by  KRISHAN KUMAR SHARMA -- February 21st 2024 06:26 PM
'ਅੰਦੋਲਨ 'ਚ ਨੌਜਵਾਨ ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ'

'ਅੰਦੋਲਨ 'ਚ ਨੌਜਵਾਨ ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ'

ਪੀਟੀਸੀ ਨਿਊਜ਼ ਡੈਸਕ: ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਸੱਦੇ ਮੱਦੇਨਜ਼ਰ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਸਥਿਤੀ ਪੂਰੀ ਤਰ੍ਹਾਂ ਤਣਾਅ ਪੂਰਨ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਇਸ ਦੌਰਾਨ ਕਿਸਾਨਾਂ 'ਤੇ ਹੰਝੂ ਗੈਸ ਦੇ ਅਣਗਿਣਤ ਗੋਲੇ ਦਾਗੇ ਗਏ। ਜਦਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਹਰਿਆਣਾ ਪੁਲਿਸ ਦੀ ਇਸ ਕਾਰਵਾਈ ਵਿੱਚ ਖਨੌਰੀ ਬਾਰਡਰ 'ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ, ਜਦਕਿ ਦੋਵਾਂ ਬਾਰਡਰਾਂ 'ਤੇ ਹੁਣ ਤੱਕ 25 ਤੋਂ ਵੱਧ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਪੂਰੇ ਘਟਨਾਕ੍ਰਮ 'ਤੇ ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੇਂਦਰ ਦਾ ਟਾਊਟ ਦੱਸਿਆ ਹੈ ਅਤੇ ਉਨ੍ਹਾਂ ਉਪਰ ਪਰਚਾ ਦਰਜ ਹੋਣ ਬਾਰੇ ਕਿਹਾ ਹੈ।

ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟਰ ਹੈਂਡਲ 'ਤੇ ਕਿਹਾ ਕਿ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਬਹੁਤ ਦੁਖਦਾਈ ਹੈ, ਜਿਸ ਨਾਲ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਦੋਹਰੀ ਸਾਜਿਸ਼ੀ ਖੇਡ ਲਈ ਜ਼ਿੰਮੇਵਾਰ ਹੈ।


ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਹਰਿਆਣਾ ਨਾਲ ਮਿਲ ਕੇ ਪੰਜਾਬ ਦੀ ਧਰਤੀ 'ਤੇ ਪੰਜਾਬੀ ਉਪਰ ਹਮਲਾ ਕਰਨ ਦੀ ਇਜਾਜ਼ਤ ਦੇ ਰਹੀ ਹੈ ਅਤੇ ਸਾਂਤਮਈ ਵਿਰੋਧ ਨੂੰ ਗੋਲੀਆਂ ਨਾਲ ਕੁਚਲਿਆ ਜਾ ਰਿਹਾ, ਜਿਸ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ।

ਮੁੱਖ ਮੰਤਰੀ ਭਗਵੰਤ ਮਾਨ 'ਤੇ ਪਰਚਾ ਦਰਜ ਹੋਣਾ ਚਾਹੀਦੈ: ਮਜੀਠੀਆ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨੌਜਵਾਨ ਦੀ ਖਨੌਰੀ ਬਾਰਡਰ 'ਤੇ ਗੋਲੀ ਨਾਲ ਹੋਈ ਮੌਤ ਜੋ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ, ''ਜਦੋਂ ਇਸ ਬਾਰੇ ਮੈਂ ਜਾਣਕਾਰੀ ਸਾਂਝੀ ਕੀਤੀ ਤਾਂ ਪੰਜਾਬ ਪੁਲਿਸ ਨੇ ਬਿਲਕੁਲ ਹੀ ਨਕਾਰ ਦਿੱਤਾ। ਮੁੱਖ ਮੰਤਰੀ ਤੇ ਉਸਦੀ ਪੁਲਿਸ ਦਾ ਝੂਠ ਹੋਇਆ ਨੰਗਾ ! ਭਗਵੰਤ ਮਾਨ ਦੀ ਮੁੱਖਬਰੀ , ਟਾਊਟੀ , ਧੋਖੇ ਕਾਰਨ ਜੋ ਨੌਜਵਾਨ ਦੀ ਮੌਤ ਹੋਈ ਹੈ ਉਸਦਾ ਜ਼ਿੰਮੇਵਾਰ ਭਗਵੰਤ ਮਾਨ ਹੈ ਇਸ ਤੇ ਪਰਚਾ ਦਰਜ਼ ਹੋਣਾ ਚਾਹੀਦਾ  ❗️ ਜੇ ਪਹਿਲੇ ਦਿਨ ਤੋਂ ਹੀ ਹਰਿਆਣਾ ਪੁਲਿਸ ਵੱਲੋਂ ਕੀਤੀ ਗੋਲਾਬਾਰੀ ਤੇ ਪੰਜਾਬ ਸਰਕਾਰ ਕਾਰਵਾਈ ਕਰਦੀ ਅੱਜ ਘਟਨਾ ਨਾਂਹ ਵਾਪਰਦੀ।''

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ-ਹਰਿਆਣਾ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਨੌਜਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਲਈ ਆਮ ਆਦਮੀ ਪਾਰਟੀ ਨੂੰ ਜਿੰਮੇਵਾਰ ਦੱਸਿਆ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, ਕਿ ਖਨੌਰੀ ਬਾਰਡਰ ਉੱਤੇ ਕਾਤਲ ਸਰਕਾਰ ਦੇ ਸਰਕਾਰੀ ਤੰਤਰ ਨੇ 21 ਸਾਲਾ ਸ਼ੁੱਭਕਰਮ ਸਿੰਘ ਦੀ ਜਾਨ ਲੈ ਲਈ ਹੈ। ਕਿਸਾਨਾਂ ਦੇ ਸੰਘਰਸ਼ ਤੋਂ ਕੇਂਦਰ ਸਰਕਾਰ ਇੰਨਾ ਘਬਰਾ ਗਈ ਹੈ ਕਿ ਅੰਨਦਾਤਾ ਨੂੰ ਰੋਕਣ ਲਈ ਗੋਲੀਆਂ ਵਰਾਈਆਂ ਜਾ ਰਹੀਆਂ ਹਨ।

ਦਿ

ਇਨ੍ਹਾਂ ਉਤੇ ਕੀਤੇ ਜ਼ੁਲਮ ਲਈ ਰੱਬ ਵੀ ਮਾਫ ਨਹੀਂ ਕਰੇਗਾ। ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਬਾਕੀ ਕਿਸਾਨਾਂ ਦੀ ਚੜਦੀਕਲ੍ਹਾ ਦੀ ਅਰਦਾਸ ਕਰਦਾ ਹਾਂ।

'ਖੋਟਾ ਸਿੱਕਾ ਆਪਣਾ ਤਾਂ ਦੂਜਿਆਂ ਨੂੰ ਕੀ ਦੋਸ਼'

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਨੌਜਵਾਨ ਦੀ ਮੌਤ ਦੀ ਨਿੰਦਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਗੋਲੀਆਂ ਚਲਾਉਣ ਵਾਲਿਆਂ 'ਤੇ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੋਟਾ ਸਿੱਕਾ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਕੇਂਦਰ ਨਾਲ ਮਿਲ ਕੇ ਪੰਜਾਬ ਨੂੰ ਦਬਾਉਣ ਦੀਆ ਲੂੰਬੜ ਚਾਲਾਂ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਅੰਦੋਲਨ ਦੌਰਾਨ ਵੀ 750 ਅਰਥੀਆਂ ਆਪਣੇ ਮੋਢੇ ਤੇ ਚੁੱਕ ਚੁੱਕੇ ਹਨ ਤੇ ਹੁਣ ਫਿਰ ਸਾਡੇ ਕਿਸਾਨਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕੇਂਦਰ ਦਾ ਏਜੰਟ ਅਤੇ ਟਾਊਟ ਦੱਸਿਆ ਤੇ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਆਸੀ ਮੁਫ਼ਾਦ ਲਈ ਕੇਂਦਰ ਨਾਲ ਰਲ ਕੇ ਪੰਜਾਬ ਦੇ ਹੱਕ ਮਰਵਾ ਰਿਹਾ ਹੈ। ਚੰਨੀ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਅਤੇ ਪੰਜਾਬ ਦਾ ਮੁੰਡਾ ਕਹਿਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੀ ਪੱਗ ਬੰਨ ਕੇ ਉੱਨਾਂ ਵਰਗੇ ਕੰਮ ਵੀ ਕਰੇ ਤੇ ਕੇਵਲ ਪੱਗਾਂ ਸਜਾਉਣ ਨਾਲ ਕੁੱਝ ਨਹੀ ਹੋਣਾ।

-

Top News view more...

Latest News view more...