Mon, May 19, 2025
Whatsapp

PM ਮੋਦੀ 'ਤੇ ਬਣੀ ਬੀਬੀਸੀ ਡਾਕੂਮੈਂਟਰੀ ਵੀਡੀਓ ਅਤੇ ਟਵੀਟ ਬਲੌਕ ਕਰਨ ਦੇ ਆਦੇਸ਼ - ਸੂਤਰ

ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਚਾਰ ਕਰਨ ਵਾਲੀ ਬੀਸੀਸੀ ਦੀ ਡਾਕੂਮੈਂਟਰੀ ਨੂੰ ਸਾਂਝਾ ਕਰਨ ਵਾਲੇ ਵੀਡੀਓਜ਼ ਅਤੇ ਟਵੀਟਸ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਇਸ 'ਤੇ ਯੂ-ਟਿਊਬ 'ਤੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ 'ਇੰਡੀਆ: ਦਿ ਮੋਦੀ ਕੁਏਸ਼ਨ' ਦੇ ਵੀਡੀਓਜ਼ ਨੂੰ ਬਲਾਕ ਕਰ ਦਿੱਤਾ ਗਿਆ ਹੈ।

Reported by:  PTC News Desk  Edited by:  Jasmeet Singh -- January 21st 2023 07:47 PM -- Updated: January 21st 2023 07:56 PM
PM ਮੋਦੀ 'ਤੇ ਬਣੀ ਬੀਬੀਸੀ ਡਾਕੂਮੈਂਟਰੀ ਵੀਡੀਓ ਅਤੇ ਟਵੀਟ ਬਲੌਕ ਕਰਨ ਦੇ ਆਦੇਸ਼ - ਸੂਤਰ

PM ਮੋਦੀ 'ਤੇ ਬਣੀ ਬੀਬੀਸੀ ਡਾਕੂਮੈਂਟਰੀ ਵੀਡੀਓ ਅਤੇ ਟਵੀਟ ਬਲੌਕ ਕਰਨ ਦੇ ਆਦੇਸ਼ - ਸੂਤਰ

PM Modi Documentary Banned: ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਚਾਰ ਕਰਨ ਵਾਲੀ ਬੀਸੀਸੀ ਦੀ ਡਾਕੂਮੈਂਟਰੀ ਨੂੰ ਸਾਂਝਾ ਕਰਨ ਵਾਲੇ ਵੀਡੀਓਜ਼ ਅਤੇ ਟਵੀਟਸ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਇਸ 'ਤੇ ਯੂ-ਟਿਊਬ 'ਤੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ 'ਇੰਡੀਆ: ਦਿ ਮੋਦੀ ਕੁਏਸ਼ਨ' ਦੇ ਵੀਡੀਓਜ਼ ਨੂੰ ਬਲਾਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀਸੀ ਡਾਕੂਮੈਂਟਰੀ ਦੇ ਯੂਟਿਊਬ ਲਿੰਕ ਨੂੰ ਸਾਂਝਾ ਕਰਨ ਵਾਲੇ ਟਵੀਟਸ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਬੀਬੀਸੀ ਡਾਕੂਮੈਂਟਰੀ ਦੇ ਪਹਿਲੇ ਐਪੀਸੋਡ ਨੂੰ ਪ੍ਰਕਾਸ਼ਿਤ ਕਰਨ ਵਾਲੇ ਕਈ ਯੂਟਿਊਬ ਵੀਡੀਓਜ਼ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਟਵਿੱਟਰ ਨੂੰ ਯੂਟਿਊਬ ਵੀਡੀਓ ਲਿੰਕਸ ਨਾਲ ਸਬੰਧਤ 50 ਤੋਂ ਵੱਧ ਟਵੀਟਸ ਨੂੰ ਬਲਾਕ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ। 


ਸੂਤਰਾਂ ਮੁਤਾਬਕ ਭਾਰਤ ਸਰਕਾਰ ਨੂੰ ਲੱਗਦਾ ਹੈ ਕਿ ਕੁਝ ਯੂ-ਟਿਊਬ ਚੈਨਲਾਂ ਨੇ ਭਾਰਤ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਬੀਬੀਸੀ ਡਾਕੂਮੈਂਟਰੀ ਅਪਲੋਡ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਯੂਟਿਊਬ ਨੂੰ ਵੀ ਆਪਣੇ ਪਲੇਟਫਾਰਮ 'ਤੇ ਦੁਬਾਰਾ ਵੀਡੀਓ ਅਪਲੋਡ ਕਰਨ 'ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਟਵਿੱਟਰ ਨੂੰ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਦੂਜੇ ਪਲੇਟਫਾਰਮਾਂ 'ਤੇ ਵੀਡੀਓ ਦੇ ਲਿੰਕ ਵਾਲੇ ਟਵੀਟਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਬਲੌਕ ਕਰਨ। 

ਇਸ ਤੋਂ ਬਾਅਦ ਯੂਟਿਊਬ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਬੀਬੀਸੀ ਡਾਕੂਮੈਂਟਰੀ ਨੂੰ ਸ਼ੇਅਰ ਕਰਨ ਵਾਲੀ ਵੀਡੀਓ ਨੂੰ ਬਲਾਕ ਕਰ ਦਿੱਤਾ ਹੈ।

- With inputs from agencies

Top News view more...

Latest News view more...

PTC NETWORK