Punjab Border Villages ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਲੈ ਜਾਣ ਦੇ ਹੁਕਮ; ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਜਾਰੀ ਕੀਤੇ ਆਦੇਸ਼
Punjab Border Villages News : ਭਾਰਤ ਪਾਕਿਸਤਾਨ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ ਕਰ ਦਿੱਤੇ ਜਾਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਖਾਲੀ ਹੋ ਚੁੱਕੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਥਾਂਵਾਂ ਤੇ ਪਹੁੰਚਾਏ ਜਾਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿੱਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ ਓਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : Blast In Lahore Update News : ਤੜਕਸਾਰ ਧਮਾਕਿਆਂ ਨਾਲ ਦਹਿਲਿਆ ਪਾਕਿਸਤਾਨ ਦਾ ਲਾਹੌਰ; ਮਚਿਆ ਹੜਕੰਪ, ਭੱਜਣ ਲੱਗੇ ਲੋਕ
- PTC NEWS