Advertisment

ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

author-image
Pardeep Singh
Updated On
New Update
ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
Advertisment

ਚੰਡੀਗੜ੍ਹ:  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਖਲਾਈ ਲਈ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਇਸ ਬਾਰੇ  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ  ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬਹੁਤ ਸਾਰੇ ਸ਼ਲਾਘਾਯੋਗ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਜਿੱਥੇ ਪਿੰਡਾਂ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਉੱਥੇ ਹੀ ਪਿੰਡਾਂ ਦੇ ਗਰੀਬ ਲੋਕਾਂ ਨੂੰ ਮਗਨਰੇਗਾ ਸਕੀਮ ਅਧੀਨ ਰੋਜ਼ਗਾਰ ਵੀ ਦਿੱਤਾ ਰਿਹਾ ਹੈ।

Advertisment

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਆਯੋਜਿਤ ਇੱਕ ਰੋਜਾ ਟ੍ਰੇਨਿੰਗ ਵਰਕਸ਼ਾਪ ਦੌਰਾਨ ਧਾਲੀਵਾਲ ਨੇ ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਇਸ ਮੌਕੇ ਮਗਨਰੇਗਾ ਸਕੀਮ ਤਹਿਤ ਹੋਣ ਵਾਲੇ ਕੰਮਾਂ ਸਬੰਧੀ ਪੈਸੇ ਦੇ ਲੈਣ-ਦੇਣ ਵਿੱਚ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਵਰਕ ਮੈਨੇਜਮੈਂਟ ਸਿਸਟਮ ਸਾਫਟਵੇਅਰ, ਮਗਨਰੇਗਾ ਹੈਲਪਲਾਈਨ ਨੰਬਰ 1100 ਅਤੇ ਮਗਨਰੇਗਾ ਸਕੀਮ ਸਬੰਧੀ ਇੱਕ ਬੁੱਕਲੈਟ ਵੀ ਲੋਕ ਅਰਪਣ ਕੀਤੀ।ਇਸ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਚਾਇਤਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪੀ.ਪੀ.ਟੀ. ਅਤੇ ਵੀਡੀਓ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ। 

ਧਾਲੀਵਾਲ ਵੱਲੋਂ ਵੱਖ-ਵੱਖ ਪੈਰਾਮੀਟਰਾਂ ਦੇ ਅੰਤਰਗਤ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪਿੰਡਾਂ ਵਿੱਚ 10,000 ਏਕੜ ਤੋਂ ਵੱਧ ਜ਼ਮੀਨਾਂ ਦੇ ਨਜਾਇਜ਼ ਕਬਜ਼ੇ ਛੁਡਾਏ ਹਨ ਅਤੇ ਸਫ਼ਲ ਗ੍ਰਾਮ ਸਭਾਵਾਂ ਕਰਵਾਈਆਂ ਹਨ।

 ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਦਿੱਖ ਬਦਲਣ ਲਈ ਅਤੇ ਪਿੰਡਾਂ ਦੇ ਵਿੱਚ ਹੋਰ ਵਧੀਆਂ ਕੰਮ ਕਰਵਾਉਣ ਲਈ ਸਾਨੂੰ ਸਭ ਨੂੰ ਰਲ-ਮਿਲ ਕੇ ਤਨਦੇਹੀ ਨਾਲ ਟੀਮ ਵਰਕ ਕਰਨ ਦੀ ਲੋੜ ਹੈ। ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ ਅਮਿਤ ਕੁਮਾਰ, ਸੰਯੁਕਤ ਡਾਇਰੈਕਟਰ ਸੰਜੀਵ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

- PTC NEWS
latest-news punjabi-news training-workshop
Advertisment

Stay updated with the latest news headlines.

Follow us:
Advertisment