Drug Syndicate Busted : ਪਾਕਿ-ਕੈਨੇਡਾ ਨਾਲ ਜੁੜਿਆ ਅੰਤਰਰਾਸ਼ਟਰੀ ਡਰੱਗ ਤਸਕਰੀ ਗੈਂਗ ਦਾ ਪਰਦਾਫਾਸ਼, 60 ਕਿਲੋਂ ਤੋਂ ਵੱਧ ਹੈਰੋਇਨ ਬਰਾਮਦ
Drug Syndicate Busted : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ, ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਪੰਜਾਬ ਤੇ ਰਾਜਸਥਾਨ ਪੁਲਿਸ ਦੇ ਸਾਂਝੇ ਆਪਰੇਸ਼ਨ ਨਾਲ ਰਾਜਸਥਾਨ ਦੇ ਬਾੜਮੇੜ ਤੋਂ ਨਸ਼ੇ ਦਾ ਜਖੀਰਾ ਬਰਾਮਦ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝਾ ਕੀਤਾ ਗਈ ਹੈ।
ਪੰਜਾਬ ਡੀਜੀਪੀ ਨੇ ਦੱਸਿਆ ਕਿ ਇਹ ਡਰੱਗ ਸਿੰਡੀਕੇਟ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਵੱਲੋਂ ਚਲਾਇਆ ਜਾ ਰਿਹਾ ਸੀ, ਜਦਕਿ ਇਸਦਾ ਵਿਦੇਸ਼ੀ ਨੈੱਟਵਰਕ ਕੈਨੇਡਾ ਸਥਿਤ ਹੈਂਡਲਰ ਜੋਬਨ ਕੈਲਰ ਵੱਲੋਂ ਚਲਾਇਆ ਜਾ ਰਿਹਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਚ ਅਜੇ ਵੀ ਜਾਰੀ ਹੈ, ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।
ਦੱਸ ਦਈਏ ਕਿ ਇਸ ਮਾਮਲੇ ’ਚ 9 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਜਿਨ੍ਹਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਤੇ ਜੰਮੂ ਕਸ਼ਮੀਰ ’ਚੋਂ ਕਾਬੂ ਕੀਤਾ ਗਿਆ ਹੈ। ਇਹ ਸਾਰੇ ਦੋਸ਼ੀ ਹਵਾਲਾ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ, ਵੰਡ ਅਤੇ ਫੰਡਿੰਗ ਵਿੱਚ ਸ਼ਾਮਲ ਸਨ।
ਇਹ ਵੀ ਪੜ੍ਹੋ : Fazilika News : ਨਸ਼ੇ ਕਾਰਨ ਪੰਜਾਬ 'ਚ ਇੱਕ ਹੋਰ ਨੌਜਵਾਨ ਦੀ ਮੌਤ, ਬਾਂਹ 'ਤੇ ਲੱਗਿਆ ਮਿਲਿਆ ਟੀਕਾ
- PTC NEWS