Mon, May 19, 2025
Whatsapp

Operation Sindoor : ਪਾਕਿਸਤਾਨ ਨੇ ਚੰਡੀਗੜ੍ਹ ਸਮੇਤ ਪੰਜਾਬ ਦੀਆਂ 7 ਥਾਵਾਂ 'ਤੇ ਦਾਗੇ ਰਾਕੇਟ, ਅੰਮ੍ਰਿਤਸਰ-ਹੁਸ਼ਿਆਰਪੁਰ 'ਚ ਮਿਲੇ ਮਿਜ਼ਾਈਲਾਂ ਦੇ ਟੁਕੜੇ

Operation Sindoor : 'ਆਪ੍ਰੇਸ਼ਨ ਸਿੰਦੂਰ' ਤੋਂ ਬੁਖਲਾਇਆ ਪਾਕਿਸਤਾਨ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੀਆਂ ਨਾਪਾਕ ਹਰਕਤਾਂ ਕਰ ਰਿਹਾ ਹੈ। ਪਾਕਿਸਤਾਨ ਨੇ ਬੀਤੀ ਰਾਤ ਪਠਾਨਕੋਟ ਸਮੇਤ 15 ਫੌਜੀ ਠਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ

Reported by:  PTC News Desk  Edited by:  Shanker Badra -- May 08th 2025 04:43 PM -- Updated: May 08th 2025 04:46 PM
Operation Sindoor : ਪਾਕਿਸਤਾਨ ਨੇ ਚੰਡੀਗੜ੍ਹ ਸਮੇਤ ਪੰਜਾਬ ਦੀਆਂ 7 ਥਾਵਾਂ 'ਤੇ ਦਾਗੇ ਰਾਕੇਟ, ਅੰਮ੍ਰਿਤਸਰ-ਹੁਸ਼ਿਆਰਪੁਰ 'ਚ ਮਿਲੇ ਮਿਜ਼ਾਈਲਾਂ ਦੇ ਟੁਕੜੇ

Operation Sindoor : ਪਾਕਿਸਤਾਨ ਨੇ ਚੰਡੀਗੜ੍ਹ ਸਮੇਤ ਪੰਜਾਬ ਦੀਆਂ 7 ਥਾਵਾਂ 'ਤੇ ਦਾਗੇ ਰਾਕੇਟ, ਅੰਮ੍ਰਿਤਸਰ-ਹੁਸ਼ਿਆਰਪੁਰ 'ਚ ਮਿਲੇ ਮਿਜ਼ਾਈਲਾਂ ਦੇ ਟੁਕੜੇ

Operation Sindoor : 'ਆਪ੍ਰੇਸ਼ਨ ਸਿੰਦੂਰ' ਤੋਂ ਬੁਖਲਾਇਆ ਪਾਕਿਸਤਾਨ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੀਆਂ ਨਾਪਾਕ ਹਰਕਤਾਂ ਕਰ ਰਿਹਾ ਹੈ। ਪਾਕਿਸਤਾਨ ਨੇ ਬੀਤੀ ਰਾਤ ਪਠਾਨਕੋਟ ਸਮੇਤ 15 ਫੌਜੀ ਠਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਭਾਰਤ ਦੇ ਏਅਰ ਡਿਫੈਂਸ ਸਿਸਟਮ S-400 ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਅਸਮਾਨ 'ਚ ਹੀ ਨਸ਼ਟ ਕਰ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੇ ਲਾਹੌਰ ਵਿੱਚ ਡਰੋਨ ਰਾਹੀਂ ਏਅਰ ਡਿਫੈਂਸ ਸਿਸਟਮ ਨੂੰ ਤਬਾਹ ਕਰ ਦਿੱਤਾ। ਸੂਤਰਾਂ ਅਨੁਸਾਰ ਪਾਕਿਸਤਾਨ ਦੇ ਏਅਰ ਡਿਫੈਂਸ ਦੇ HQ-9 ਏਅਰ ਡਿਫੈਂਸ ਮਿਜ਼ਾਈਲ ਲਾਂਚਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਇਸਤੇਮਾਲ ਕਰਕੇ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਕਈ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ ਕੀਤੀ। ਇਹਨਾਂ ਹਮਲਿਆਂ ਨੂੰ ਕਾਊਂਟਰ ਯੂਏਐਸ ਗਰਿੱਡ ਅਤੇ ਏਅਰ ਡਿਫੈਂਸ ਸਿਸਟਮ ਨੇ ਬੇਅਸਰ ਕਰ ਦਿੱਤਾ। ਇਨ੍ਹਾਂ ਹਮਲਿਆਂ ਦਾ ਮਲਬਾ ਹੁਣ ਕਈ ਥਾਵਾਂ ਤੋਂ ਬਰਾਮਦ ਕੀਤਾ ਜਾ ਰਿਹਾ ਹੈ ,ਜੋ ਪਾਕਿਸਤਾਨੀ ਹਮਲਿਆਂ ਨੂੰ ਸਾਬਤ ਕਰਦਾ ਹੈ।


ਪਾਕਿਸਤਾਨ ਦੇ ਹਮਲਿਆਂ ਦਾ ਜਵਾਬ ਦਿੰਦੇ ਹੋਏ ਭਾਰਤੀ ਫੌਜ ਨੇ ਵੀਰਵਾਰ ਸਵੇਰੇ ਪਾਕਿਸਤਾਨ ਵਿੱਚ ਕਈ ਥਾਵਾਂ 'ਤੇ ਏਅਰ ਡਿਫੈਂਸ ਰਾਡਾਰ ਅਤੇ ਸਿਸਟਮ ਨੂੰ ਨਿਸ਼ਾਨਾ ਬਣਾਇਆ। ਭਾਰਤ ਨੇ ਉਸੀ ਤਰ੍ਹਾਂ ਪਲਟਵਾਰ ਕੀਤਾ ਹੈ ,ਜਿਸ ਤਰ੍ਹਾਂ ਗੁਆਂਢੀ ਦੇਸ਼ ਨੇ ਹਮਲਾ ਬੋਲਿਆ ਸੀ। ਫੌਜ ਦੇ ਇਸ ਹਮਲੇ ਵਿੱਚ ਲਾਹੌਰ ਵਿੱਚ ਇੱਕ ਏਅਰ ਡਿਫੈਂਸ ਸਿਸਟਮ ਵੀ ਤਬਾਹ ਕਰ ਦਿੱਤਾ ਗਿਆ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਵਿੱਚ ਕੰਟਰੋਲ ਰੇਖਾ ਦੇ ਪਾਰ ਮੋਰਟਾਰ ਅਤੇ ਭਾਰੀ ਤੋਪਖਾਨੇ ਦੀ ਵਰਤੋਂ ਕਰਕੇ ਗੋਲੀਬਾਰੀ ਦੀ ਤੀਬਰਤਾ ਵਧਾ ਦਿੱਤੀ ਹੈ।

ਅੰਮ੍ਰਿਤਸਰ ਦੇ ਨਾਲ ਲੱਗਦੇ ਤਿੰਨ ਪਿੰਡਾਂ ਵਿੱਚ ਤਿੰਨ ਮਿਜ਼ਾਈਲਾਂ ਡਿੱਗੀਆਂ ਮਿਲੀਆਂ ਹਨ। ਇਹ ਮਿਜ਼ਾਈਲਾਂ ਬਲਾਸਟ ਤੋਂ ਪਹਿਲਾਂ ਹੀ ਨਸ਼ਟ ਹੋ ਚੁੱਕੀਆਂ ਸਨ। ਬੀਤੀ ਰਾਤ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਨੇ ਸਥਾਨਕ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ। ਇਸ ਘਟਨਾ ਮਗਰੋਂ ਸ਼ਹਿਰ ’ਚ ਦੋ ਵਾਰ ਬਲੈਕਆਊਟ ਵੀ ਕੀਤਾ ਗਿਆ, ਜਿਸ ਨੇ ਲੋਕਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ।

ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ 1 ਵਜੇ ਅੰਮ੍ਰਿਤਸਰ ਵਿੱਚ ਕਈ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਪਾਕਿਸਤਾਨ ਤੋਂ ਆ ਰਹੀਆਂ ਇਨ੍ਹਾਂ ਮਿਜ਼ਾਈਲਾਂ ਨੂੰ ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਅਸਮਾਨ ਵਿੱਚ ਨਸ਼ਟ ਕਰ ਦਿੱਤਾ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਖੇਤਾਂ ਵਿੱਚ ਵੀ ਪਾਕਿਸਤਾਨੀ ਹਵਾਈ ਸੈਨਾ ਦੀਆਂ ਦੋ ਮਿਜ਼ਾਈਲਾਂ ਦਾ ਮਲਬਾ ਮਿਲਿਆ।

ਖਾਲੀ ਕਰਵਾਏ ਗਏ ਸੀ ਸਰਹੱਦੀ ਪਿੰਡ

ਹਵਾਈ ਹਮਲੇ ਤੋਂ ਬਾਅਦ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣੇ ਬੱਚਿਆਂ ਅਤੇ ਔਰਤਾਂ ਨੂੰ ਲੈ ਕੇ ਸੁਰੱਖਿਅਤ ਥਾਂ 'ਤੇ ਚਲੇ ਗਏ ਸਨ। ਪਿੰਡ ਖਾਲੀ ਕਰਵਾਉਣ ਦੀ ਇਹ ਪ੍ਰਕਿਰਿਆ ਭਾਰਤ ਦੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਸੀ। ਕਈ ਪਿੰਡਾਂ ਦੇ ਲੋਕ ਰਾਤ ਨੂੰ ਆਪਣਾ ਸਮਾਨ ਲੈ ਕੇ ਆਪਣੇ ਪਿੰਡ ਛੱਡਣ ਲੱਗ ਪਏ ਅਤੇ ਦਿਨ ਚੜ੍ਹਦੇ ਹੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕ ਆਪਣਾ ਸਮਾਨ ਲੈ ਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੇ ਗਏ।

ਗੁਰਦਾਸਪੁਰ ਅਤੇ ਅੰਮ੍ਰਿਤਸਰ 'ਚ ਰੋਜ਼ਾਨਾ ਰਹੇਗਾ ‘ਬਲੈਕ ਆਊਟ’

ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ -ਪਾਕਿਸਤਾਨ ਵਿਚਾਲੇ ਵੱਧ ਰਿਹਾ ਤਣਾਅ ਨੂੰ ਲੈ ਕੇ ਬੀਡੀਪੀਓ ਅਜਨਾਲਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਤਹਿਸੀਲ ਅਜਨਾਲਾ ਦੇ ਬੀਡੀਪੀਓ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਾਮ 6:30 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ। ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

- PTC NEWS

Top News view more...

Latest News view more...

PTC NETWORK