Mon, Jun 16, 2025
Whatsapp

Pakistan Attempt To Target Sri Harmandir Sahib : ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਸ੍ਰੀ ਦਰਬਾਰ ਸਾਹਿਬ ! ਭਾਰਤੀ ਫੌਜ ਨੇ ਪਾਕਿਸਤਾਨ ਦੀ ਨਾ 'ਪਾਕਿ' ਕੋਸ਼ਿਸ਼ ਨੂੰ ਇੰਝ ਕੀਤਾ ਨਾਕਾਮ, ਦੇਖੋ ਵੀਡੀਓ

ਭਾਰਤੀ ਫੌਜ ਨੇ 8 ਮਈ ਨੂੰ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ ਨਾਕਾਮ ਕੋਸ਼ਿਸਾਂ ਨੂੰ ਲੈਕੇ ਪੋਲਾਂ ਖੋਲ੍ਹੀਆਂ ਹਨ। ਫੌਜ ਦੇ ਜਵਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਨਾਕਾਮ ਕਰ ਦਿੱਤਾ। ਜਵਾਨ ਨੇ ਕਿਹਾ ਕਿ ਪਾਕਿਸਤਾਨ ਨੇ 8-9 ਮਈ ਦੀ ਰਾਤ ਨੂੰ ਗੋਲੀਬਾਰੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ।

Reported by:  PTC News Desk  Edited by:  Aarti -- May 19th 2025 12:04 PM
Pakistan Attempt To Target Sri Harmandir Sahib  : ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਸ੍ਰੀ ਦਰਬਾਰ ਸਾਹਿਬ ! ਭਾਰਤੀ ਫੌਜ ਨੇ ਪਾਕਿਸਤਾਨ ਦੀ ਨਾ 'ਪਾਕਿ' ਕੋਸ਼ਿਸ਼ ਨੂੰ ਇੰਝ ਕੀਤਾ ਨਾਕਾਮ, ਦੇਖੋ ਵੀਡੀਓ

Pakistan Attempt To Target Sri Harmandir Sahib : ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਸ੍ਰੀ ਦਰਬਾਰ ਸਾਹਿਬ ! ਭਾਰਤੀ ਫੌਜ ਨੇ ਪਾਕਿਸਤਾਨ ਦੀ ਨਾ 'ਪਾਕਿ' ਕੋਸ਼ਿਸ਼ ਨੂੰ ਇੰਝ ਕੀਤਾ ਨਾਕਾਮ, ਦੇਖੋ ਵੀਡੀਓ

Pakistan Attempt To Target Golden Temple :  ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ​​ਹਵਾਈ ਰੱਖਿਆ ਪ੍ਰਣਾਲੀ ਦੇ ਕਾਰਨ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਭਾਰਤੀ ਫੌਜ ਦੇ ਇੱਕ ਜਵਾਨ ਵੱਲੋਂ ਖੁਲਾਸਾ ਕੀਤਾ ਗਿਆ ਹੈ। 

ਭਾਰਤੀ ਫੌਜ ਦੇ ਇੱਕ ਜਵਾਨ ਨੇ ਏਐਨਆਈ ਨੂੰ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ ਗਿਆ। ਫੌਜ ਨੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਅਚਾਨਕ ਸਾਡੇ 'ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ।

ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਡਰੋਨਾਂ ਤੋਂ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਆਕਾਸ਼ ਮਿਜ਼ਾਈਲ ਪ੍ਰਣਾਲੀ ਅਤੇ ਐਲ-70 ਹਵਾਈ ਰੱਖਿਆ ਤੋਪਾਂ ਨੇ ਪੰਜਾਬ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਚਾਇਆ। 15ਵੀਂ ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ (ਜੀਓਸੀ) ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ ਨੇ ਸੋਮਵਾਰ ਨੂੰ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਨੂੰ ਸਿਰਫ਼ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਅਜੇ ਖਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸਦਾ ਭਿਆਨਕ ਰੂਪ ਅਜੇ ਸਾਹਮਣੇ ਆਉਣਾ ਬਾਕੀ ਹੈ।

ਇਹ ਵੀ ਪੜ੍ਹੋ : Harbhajan Mann News - ਪੰਜਾਬੀ ਗਾਇਕ ਹਰਭਜਨ ਮਾਨ ਨੂੰ ਵੱਡਾ ਸਦਮਾ, ਇੰਸਟਾਗ੍ਰਾਮ ਪੋਸਟ ਪਾ ਕੇ ਦਿੱਤੀ ਜਾਣਕਾਰੀ

- PTC NEWS

Top News view more...

Latest News view more...

PTC NETWORK