Sidhu Moosewala: ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ, ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਲਾਈਵ ਕੰਸਰਟ ਦੌਰਾਨ ਉਨ੍ਹਾਂ ਨੂੰ ਇੱਕ ਕੱਵਾਲੀ ਸਮਰਪਿਤ ਕੀਤੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣਾ ਚਾਹੁੰਦੇ ਹਨ। ਅਤੇ ਫਿਰ ਉਹ ਗਾਉਂਦੇ ਹੈ, ਮੂਸੇਵਲਿਆ ਤੈਨੂੰ ਅੱਖੀਆਂ ਉਡੀਕ ਦੀਆਂ...ਉਡੀਕਦੀਆਂ... ਜਿਉਂ ਹੀ ਉਹ ਕਵਾਲੀ ਖਤਮ ਕਰਦੇ ਹੈ, ਤਾੜੀਆਂ ਦੀ ਗਰਜ ਸੁਣਾਈ ਦਿੰਦੀ ਹੈ।<iframe src=https://www.facebook.com/plugins/video.php?height=476&href=https://www.facebook.com/ptcnewsonline/videos/2231959277193497/&show_text=true&width=476&t=0 width=476 height=591 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੋਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ 'ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ।