Mon, Oct 7, 2024
Whatsapp
ਪHistory Of Haryana Elections
History Of Haryana Elections

Panchayat Elections Updates : ਕੀ ਪੰਜਾਬ ’ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ? ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ

ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ’ਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਲਦਬਾਜ਼ੀ ’ਚ ਨੋਟੀਫਿਕੇਸ਼ਨ ਜਾਰੀ ਕਰਦੀਆਂ ਗਲਤੀਆਂ ਕੀਤੀਆਂ ਗਈਆਂ ਹਨ। ਹਾਈਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਸਵੇਰ ਤੱਕ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਗਿਆ ਹੈ।

Reported by:  PTC News Desk  Edited by:  Aarti -- September 30th 2024 03:12 PM -- Updated: September 30th 2024 03:41 PM
Panchayat Elections Updates : ਕੀ ਪੰਜਾਬ ’ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ? ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ

Panchayat Elections Updates : ਕੀ ਪੰਜਾਬ ’ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ? ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ

Panchayat Elections Updates :  ਪੰਜਾਬ ਭਰ ’ਚ ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਜਿਨ੍ਹਾਂ ਨੇ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। 

ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ’ਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਲਦਬਾਜ਼ੀ ’ਚ ਨੋਟੀਫਿਕੇਸ਼ਨ ਜਾਰੀ ਕਰਦੀਆਂ ਗਲਤੀਆਂ ਕੀਤੀਆਂ ਗਈਆਂ ਹਨ। ਹਾਈਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਸਵੇਰ ਤੱਕ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਗਿਆ ਹੈ। 

ਨੋਟੀਫਿਕੇਸ਼ਨ ਦੇ ਤਹਿਤ ਨਾਮਜ਼ਦਗੀ ਦਾਖਲ ਕਰਨ ਦੇ ਲਈ ਤਿੰਨ ਦਿਨ ਤੋਂ ਜਿਆਦਾ ਸਮੇਂ ਦੇਣ, ਬੀਤੀ ਰਾਤ ਨੂੰ ਚੋਣ ਕਮਿਸ਼ਨ ਦੁਆਰਾ ਕੋਈ ਬਕਾਇਆ ਸਰਟੀਫਿਕੇਟ ਨਹੀਂ ਸਰਟੀਫਿਕੇਟ ਦੇ ਲਈ ਜਾਰੀ ਹੁਕਮ ਅਤੇ ਰਾਂਖਵੇਕਰਨ ਨੂੰ ਲੈ ਕੇ ਪਟੀਸ਼ਨਕਰਤਾ ਵੱਲੋਂ ਕਈ ਸਵਾਲ ਚੁੱਕੇ ਗਏ ਹਨ। 

ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖਲ ਕੀਤੀ ਹੈ ਅਤੇ ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਜਲਦਬਾਜ਼ੀ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਜਿਸ ਕਾਰਨ ਉਨ੍ਹਾਂ ਨੇ ਕਈ ਤਰ੍ਹਾਂ ਦੀਆਂ ਗਲਤੀਆਂ ਕੀਤੀਆਂ ਹਨ। ਇਸ ਲਈ ਇਸ ਦੇ ਆਧਾਰ ’ਤੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਬੀਤੇ ਦਿਨ ਕੋਈ ਬਕਾਇਆ ਸਰਟੀਫਿਕੇਟ ਦੇ ਲਈ ਜੋ ਚੋਣ ਕਮਿਸ਼ਨ ਨੇ ਪੱਤਰ ਜਾਰੀ ਕੀਤਾ ਹੈ, ਉਸ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਨਾਲ ਹੀ ਰਾਖਵੇਂਕਰਨ ਨੂੰ ਲੈ ਕੇ ਵੀ ਪਟੀਸ਼ਨਕਰਤਾ ਨੇ ਕਈ ਸਵਾਲ ਚੁੱਕੇ ਹਨ। ਹਾਈਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਭਲਕੇ ਸਵੇਰ ਤੱਕ ਆਪਣਾ ਜਵਾਬ ਦਾਖਿਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : Panchayat Election 2024 : ਪੰਜਾਬ ਦੇ ਇਸ ਪਿੰਡ ’ਚ ਸਰਪੰਚੀ ਲਈ ਲੱਗੀ ਕਰੋੜਾਂ ਦੀ ਬੋਲੀ, ਰਿਕਾਰਡ ਹੋਇਆ ਕਾਇਮ

- PTC NEWS

Top News view more...

Latest News view more...

PTC NETWORK