Barnala News : ਪਰਵਾਸੀਆਂ ਖਿਲਾਫ਼ ਰੋਹ; ਹੁਣ ਪਿੰਡ ਕੱਟੂ ਦੀ ਪੰਚਾਇਤ ਨੇ ਪਾਸ ਕੀਤਾ ਮਤਾ, ਜਾਣੋ ਕਿਹੜੀਆਂ-ਕਿਹੜੀਆਂ ਗੱਲਾਂ 'ਤੇ ਬਾਈਕਾਟ
Boycott Parwasi : ਪੰਜਾਬ ਵਿੱਚ ਪ੍ਰਵਾਸੀਆਂ ਸੰਬੰਧੀ ਵੱਖ-ਵੱਖ ਗ੍ਰਾਮ ਪੰਚਾਇਤਾਂ ਵੱਲੋਂ ਲਗਾਤਾਰ ਫੈਸਲੇ ਲਏ ਜਾ ਰਹੇ ਹਨ। ਇਸੇ ਕ੍ਰਮ ਵਿੱਚ, ਬਰਨਾਲਾ ਜ਼ਿਲ੍ਹੇ ਦੇ ਕੱਟੂ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪ੍ਰਵਾਸੀਆਂ ਦੇ ਪੂਰਨ ਬਾਈਕਾਟ ਦਾ ਮਤਾ ਪਾਸ ਕੀਤਾ ਹੈ। ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਦੇ ਪਤੀ ਕਰਨੈਲ ਸਿੰਘ ਸਮੇਤ ਪਿੰਡ ਵਾਸੀਆਂ ਦੇ ਇੱਕ ਵੱਡੇ ਇਕੱਠ ਵਿੱਚ ਇਹ ਮਤਾ ਪਾਸ ਕੀਤਾ ਗਿਆ। ਪਿੰਡ ਵਿੱਚ ਪ੍ਰਵਾਸੀਆਂ ਸੰਬੰਧੀ ਜ਼ੋਰਦਾਰ ਪ੍ਰਸਤਾਵ ਉਠਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਇੱਕ ਪ੍ਰਵਾਸੀ ਵੱਲੋਂ ਇੱਕ ਛੋਟੇ ਬੱਚੇ ਦੀ ਹੱਤਿਆ ਅਤੇ ਬਰਨਾਲਾ ਦੀ ਤਪਾ ਮੰਡੀ ਵਿੱਚ ਇੱਕ ਪ੍ਰਵਾਸੀ ਵੱਲੋਂ ਆਪਣੇ ਹੀ ਪ੍ਰਵਾਸੀ ਸਾਥੀ ਦੀ ਹੱਤਿਆ ਤੋਂ ਬਾਅਦ, ਪਿੰਡ ਕੱਟੂ ਪੰਚਾਇਤ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ, ਤਾਂ ਜੋ ਉਨ੍ਹਾਂ ਦੇ ਪਿੰਡ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਰਹਿਣ ਵਾਲੇ ਪ੍ਰਵਾਸੀਆਂ ਦੀ ਸਾਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਪਿੰਡ ਵਿੱਚ ਕਈ ਮਤੇ ਪਾਸ ਕੀਤੇ ਗਏ ਹਨ।
ਪਿੰਡ ਕੱਟੂ ਦੀ ਪੰਚਾਇਤ ਵੱਲੋਂ ਪਾਸ ਕੀਤੇ ਮਤੇ
ਉਨ੍ਹਾਂ ਕਿਹਾ ਕਿ ਇਹ ਮਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਪੂਰੇ ਪਿੰਡ ਦੀ ਸਹਿਮਤੀ ਨਾਲ ਪਾਸ ਕੀਤੇ ਗਏ ਹਨ, ਤਾਂ ਜੋ ਪਿੰਡ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
- PTC NEWS