Mon, Dec 8, 2025
Whatsapp

Mohali ਨਗਰ ਨਿਗਮ ’ਚ ਆਏ ਪਿੰਡਾਂ 'ਚ ਨਹੀਂ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ, ਜਾਣੋ ਕਾਰਨ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗ੍ਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ।

Reported by:  PTC News Desk  Edited by:  Aarti -- December 01st 2025 09:42 AM
Mohali ਨਗਰ ਨਿਗਮ ’ਚ ਆਏ ਪਿੰਡਾਂ 'ਚ ਨਹੀਂ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ, ਜਾਣੋ ਕਾਰਨ

Mohali ਨਗਰ ਨਿਗਮ ’ਚ ਆਏ ਪਿੰਡਾਂ 'ਚ ਨਹੀਂ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ, ਜਾਣੋ ਕਾਰਨ

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਤੋਂ ਨਾਮਜਡਦਗੀ ਸ਼ੁਰੂ ਹੋ ਗਈ ਹੈ। 1 ਤੋਂ 4 ਦਸੰਬਰ ਤੱਕ ਨਾਮਜਦਗੀ ਭਰਨ ਦਾ ਸਿਲਸਿਲਾ ਜਾਰੀ ਰਹੇਗਾ। ਉਮੀਦਵਾਰਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕਾਗਜ਼ ਭਰੇ ਜਾ ਸਕਣਗੇ। 5 ਦਸੰਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਜਦਕਿ 14 ਦਸੰਬਰ ਨੂੰ ਵੋਟਿੰਗ ਹੋਵੇਗੀ ਜਿਸਦੇ ਨਤੀਜੇ 17 ਦਸੰਬਰ ਨੂੰ ਆਉਣਗੇ। 

ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੁਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ।


ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗ੍ਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸਿਫਾਰਿਸ਼ 'ਤੇ ਕਮਿਸ਼ਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਨ੍ਹਾਂ ਜੋਨਾਂ ਦਾ ਜਦੋਂ ਤੱਕ ਪੁਨਰਗਠਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਚਾਇਤ ਸੰਮਤੀ, ਮੁਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੇ ਮੈਂਬਰਾਂ ਦੀ ਚੋਣ ਮੁਲਤਵੀ ਕੀਤੀ ਜਾਂਦੀ ਹੈ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਚਾਇਤ ਸੰਮਤੀ ਡੇਰਾਬੱਸੀ, ਪੰਚਾਇਤ ਸੰਮਤੀ, ਖਰੜ ਅਤੇ ਪੰਚਾਇਤ ਸੰਮਤੀ, ਮਾਜਰੀ ਦੇ ਮੈਂਬਰਾਂ ਦੀ ਚੋਣ ਜਾਰੀ ਸ਼ਡਿਊਲ ਮੁਤਾਬਿਕ ਹੀ ਹੋਵੇਗੀ।

ਇਹ ਵੀ ਪੜ੍ਹੋ : Punjab Govt Bus Strike Update : ਪੰਜਾਬ ’ਚ ਹਾਲੇ ਖ਼ਤਮ ਨਹੀਂ ਹੋਈ PRTC-PUNBUS ਬੱਸਾਂ ਦੀ ਹੜਤਾਲ !

- PTC NEWS

Top News view more...

Latest News view more...

PTC NETWORK
PTC NETWORK