Auction for Sarpanch'News : ਸਵਾਲਾਂ 'ਚ 'ਸਰਪੰਚੀ ਦੀ ਬੋਲੀ'! ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਿੱਤੀ ਗਈ ਚੁਣੌਤੀ
Panchayati Boli News : ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ’ਚ ਮਾਹੌਲ ਕਾਫੀ ਭਖਿਆ ਹੋਇਆ ਹੈ। ਇਸ ਦੌਰਾਨ ਕਈ ਪਿੰਡਾਂ ’ਚ ਸਰਪੰਚੀ ਨੂੰ ਲੈ ਕੇ ਬੋਲੀ ਵੀ ਲਗਾਈ ਜਾ ਰਹੀ ਹੈ। ਪੰਜਾਬ ਦੇ ਕਈ ਅਜਿਹੇ ਪਿੰਡ ਹਨ ਜਿੱਥੇ ਲੱਖਾਂ ਕਰੋੜਾਂ ਦੀ ਬੋਲੀ ਲਗਾਈ ਜਾ ਰਹੀ ਹੈ। ਜੋ ਕਿ ਹੁਣ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਜੀ ਹਾਂ ਸਰਪੰਚੀ ’ਤੇ ਲੱਗਣ ਵਾਲੀ ਬੋਲੀ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸਰਪੰਚੀ ਦੇ ਅਹੁਦੇ ’ਤੇ ਲੱਗਣ ਵਾਲੀ ਬੋਲੀ ਨੂੰ ਲੈ ਕੇ ਚੁਣੌਤੀ ਦਿੱਤੀ ਗਈ ਹੈ। ਨਾਲ ਹੀ ਇਸ ਨੂੰ ਗੈਰ-ਸੰਵਿਧਾਨਕ ਵੀ ਕਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਵਕੀਲ ਸਤਿੰਦਰ ਕੌਰ ਨੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਇੱਕ ਤਰੀਕੇ ਨਾਲ ਸਰਪੰਚਾਂ ਦੇ ਅਹੁਦੇ ਨੂੰ ਵੇਚੇ ਜਾਣ ਦਾ ਮਾਮਲਾ ਹੈ ਅਤੇ ਪੂਰੀ ਤਰ੍ਹਾਂ ਨਾਲ ਗੈਰ-ਸੰਵਿਧਾਨਕ ਵੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਦਿਸ਼ਾ-ਨਿਰਦੇਸ਼ ਬਣਾਏ ਜਾਣ ਤਾਂ ਜੋ ਇਸ ਤਰ੍ਹਾਂ ਦੇ ਮਾਮਲਿਆਂ ’ਤੇ ਠੱਲ ਪੈ ਸਕੇ।
ਦੱਸ ਦਈਏ ਕਿ ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ, 2024 ਨੂੰ ਵੋਟਾਂ ਪੈਣਗੀਆਂ। ਚੋਣ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਜਿਸ ਦੇ ਨਾਲ ਨਾਮਾਂਕਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ।
ਕਾਬਿਲੇਗੌਰ ਹੈ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਨਤੀਜੇ ਪੋਲਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : Amritsar News : ਮਹਿਲਾ ਨੇ ਘਰ ਅੰਦਰ ਦਾਖਲ ਹੋਏ ਲੁਟੇਰਿਆਂ ਦਾ ਕੀਤਾ ਸਾਹਮਣਾ, ਦੇਖੋ ਕਿੰਝ ਆਪਣੀ ਤੇ 2 ਬੱਚਿਆਂ ਦੀ ਬਚਾਈ ਜਾਨ
- PTC NEWS