Panchkula News : ਮੋਰਨੀ ’ਚ ਡੂੰਘੀ ਖੱਡ ’ਚ ਡਿੱਗੀ ਬੇਕਾਬੂ ਥਾਰ, ਹਾਦਸੇ ’ਚ 1 ਨੌਜਵਾਨ ਦੀ ਮੌਤ, ਪੰਚਕੂਲਾ ਵਾਪਸ ਆ ਰਹੇ ਸੀ 4 ਨੌਜਵਾਨ
Panchkula News : ਮੋਰਨੀ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਥਾਰ ਕੰਟਰੋਲ ਗੁਆ ਬੈਠੀ ਅਤੇ ਡੂੰਘੀ ਖੱਡ ’ਚ ਡਿੱਗ ਗਈ। ਹਾਦਸੇ ਦੇ ਸਮੇਂ ਕਾਰ ’ਚ ਚਾਰ ਲੋਕ ਸਵਾਰ ਸੀ। ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਥਾਰ ਸਵਾਰ ਮੋਰਨੀ ਤੋਂ ਪੰਚਕੂਲਾ ਵਾਪਸ ਆ ਰਹੇ ਸਨ। ਪੁਲਿਸ ਨੂੰ ਸਵੇਰੇ ਡਾਇਲ 112 ਰਾਹੀਂ ਸੂਚਨਾ ਮਿਲੀ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ। ਜ਼ਖਮੀਆਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ 6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਚਓ ਚੰਡੀਮੰਦਰ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Chandigarh School Threat : ਚੰਡੀਗੜ੍ਹ 'ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਹੜਕੰਪ, ਕਈ ਸਕੂਲ ਕਰਵਾਏ ਖਾਲੀ
- PTC NEWS