Sangrur 'ਚ 24 ਸਾਲਾ ਕੁੜੀ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ; ਪੁਲਿਸ ਜਾਂਚ 'ਚ ਜੁਟੀ
Sangrur News : ਸੰਗਰੂਰ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਤੜਕਸਾਰ ਧੂਰੀ ਰੋਡ ਪੁੱਲ ਹੇਠਾਂ ਇੱਕ 24 ਸਾਲਾ ਨੌਜਵਾਨ ਲੜਕੀ ਦੀ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਪੁਲਿਸ ਆਪਣੀਆਂ ਟੀਮਾਂ ਸਮੇਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮੌਕੇ 'ਤੇ ਮ੍ਰਿਤਕ ਲੜਕੀ ਦੀ ਭੈਣ ਅਤੇ ਜੀਜਾ ਵੀ ਪਹੁੰਚੇ, ਜੋ ਰੋਂਦੇ-ਵਿਲਕਦੇ ਨਜ਼ਰ ਆਏ। ਇਸ ਮਾਮਲੇ ਸਬੰਧੀ ਡੀਐਸਪੀ ਆਰ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ, ਪਰ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਜਾਂਚ ਰਿਪੋਰਟ ਤੋਂ ਬਾਅਦ ਹੀ ਲੱਗੇਗਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉੱਧਰ ਮ੍ਰਿਤਕ ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲੜਕੀ ਬੀਤੀ ਰਾਤ ਘਰ ਨਹੀਂ ਪਰਤੀ ਸੀ। ਅੱਜ ਸਵੇਰੇ ਉਨ੍ਹਾਂ ਨੂੰ ਫੋਨ ਰਾਹੀਂ ਇਸ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ।
ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jalandhar ਦੇ ਪਿੰਡ ਸੰਘਵਾਲ ’ਚ ਵਾਪਰੀ ਬੇਅਦਬੀ ਦੀ ਘਟਨਾ ; ਔਰਤ ’ਤੇ ਲੱਗੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਇਲਜ਼ਾਮ
- PTC NEWS