ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਐਲਾਨ ਨਾਲ ਹੱਕ ਤੇ ਸੱਚ ਦੀ ਹੋਈ ਜਿੱਤ : ਜਥੇਦਾਰ ਕੁਲਦੀਪ ਸਿੰਘ ਗੜਗੱਜ
Jathedar Kuldeep Singh Gargaj on Panjab University : ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਕਮ ਉਪ ਰਾਸ਼ਟਰਪਤੀ ਵੱਲੋਂ ਸੈਨੇਟ ਤੇ ਸਿੰਡੀਕੇਟ ਚੋਣਾਂ ਕਰਵਾਉਣ ਨੂੰ ਲੈ ਕੇ ਦਿੱਤੀ ਮਨਜੂਰੀ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੈਨੇਟ ਚੋਣਾਂ ਨੂੰ ਮਿਲੀ ਮਨਜੂਰੀ ਨੂੰ ਵਿਦਿਆਰਥੀਆਂ ਦੇ ਏਕੇ ਦੀ ਜਿੱਤ ਦੱਸਿਆ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਤੇ ਪੰਜਾਬੀਆਂ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅੱਜ ਤੋਂ ਨਹੀਂ 1675 ਤੋਂ ਹੀ ਪੰਜਾਬ ਵਿਰੁੱਧ ਦਮਨਕਾਰੀ ਨੀਤੀ ਅਪਣਾਉਂਦੀਆਂ ਰਹੀਆਂ ਪ੍ਰੰਤੂ ਨਾ ਪੰਜਾਬੀ ਕਦੇ ਪਹਿਲਾ ਪਿੱਛੇ ਹਟੇ ਤੇ ਨਾ ਕਦੇ ਹੁਣ ਪਿੱਛੇ ਹਟਣਗੇ।
ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਮਿਲੀ ਹ ਜਿੱਤ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਜਾ ਰਹੀ ਹੈ।। ਉਹਨਾਂ ਕਿਹਾ ਕਿ ਮੇਰੀ ਬਹੁਤ ਸਾਰੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਈ ਤੇ ਇਹ ਵਿਦਿਆਰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਣਗੇ। ਉਹਨਾਂ ਕਿਹਾ ਕਿ ਪੰਜਾਬੀ ਹਮੇਸ਼ਾ ਜਬਰ ਤੇ ਜੁਲਮ ਦੇ ਖਿਲਾਫ ਲੜਦੇ ਰਹੇ ਹਨ। ਤੇ ਇਹ ਜਿੱਤ ਵੀ ਜਬਰ ਤੇ ਜ਼ੁਲਮ ਦੇ ਖਿਲਾਫ ਹੈ।
- PTC NEWS