Advertisment

Paper Leak Case: CM Mann ਨੇ ਪੁਲਿਸ ਨੂੰ ਦਿੱਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼

ਬੀਤੇ ਦਿਨ ਸੂਬੇ ਭਰ 'ਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ 'ਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਨਾਲ ਹੀ ਇਸ ਨਾਲ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

author-image
Ramandeep Kaur
Updated On
New Update
Paper Leak Case: CM Mann ਨੇ ਪੁਲਿਸ ਨੂੰ ਦਿੱਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼
Advertisment

ਚੰਡੀਗੜ੍ਹ: ਬੀਤੇ ਦਿਨ ਸੂਬੇ ਭਰ 'ਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ 'ਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਨਾਲ ਹੀ ਇਸ ਨਾਲ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

Advertisment

ਹੁਣ ਇਸ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਪੇਪਰ ਲੀਕ ਮਾਮਲੇ 'ਚ ਸੀਐਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੇਪਰ ਲੀਕ... ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ,  ਜਿਸ ਨੌਜਵਾਨਾਂ ਦੇ ਸੁਪਨੇ ਤੋੜ ਦਿੰਦਾ ਹੈ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਗਏ ਹਨ।



ਦੱਸ ਦਈਏ ਕਿ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: PSTET Exam: GNDU ਮੁੜ ਕਰਵਾਏਗਾ PSTET ਪ੍ਰੀਖਿਆ, ਸਿੱਖਿਆ ਮੰਤਰੀ ਨੇ ਮਾਮਲੇ ’ਚ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

- PTC NEWS
cm-bhagwant-mann harjot-singh-bains paper-leak
Advertisment

Stay updated with the latest news headlines.

Follow us:
Advertisment