Advertisment

PapalPreet Arrested: ਗ੍ਰਿਫਤਾਰੀ ਤੋਂ ਬਾਅਦ ਪਪਲਪ੍ਰੀਤ ਨੂੰ ਭੇਜਿਆ ਗਿਆ ਆਸਾਮ ਦੀ ਡਿਬਰੂਗੜ੍ਹ ਜੇਲ੍ਹ

'ਵਾਰਿਸ ਪੰਜਾਬ ਦੇ' ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਅਸਾਮ ਭੇਜ ਦਿੱਤਾ ਗਿਆ। ਪਪਲਪ੍ਰੀਤ ਨੂੰ ਅੰਮ੍ਰਿਤਪਾਲ ਸਿੰਘ ਦੇ 8 ਹੋਰ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।

author-image
Aarti
Updated On
New Update
PapalPreet Arrested: ਗ੍ਰਿਫਤਾਰੀ ਤੋਂ ਬਾਅਦ ਪਪਲਪ੍ਰੀਤ ਨੂੰ ਭੇਜਿਆ ਗਿਆ ਆਸਾਮ ਦੀ ਡਿਬਰੂਗੜ੍ਹ ਜੇਲ੍ਹ
Advertisment

PapalPreet Arrested: 'ਵਾਰਿਸ ਪੰਜਾਬ ਦੇ' ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਅਸਾਮ ਭੇਜ ਦਿੱਤਾ ਗਿਆ। ਪਪਲਪ੍ਰੀਤ ਨੂੰ ਅੰਮ੍ਰਿਤਪਾਲ ਸਿੰਘ ਦੇ 8 ਹੋਰ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਪਲਪ੍ਰੀਤ ਖਿਲਾਫ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਹੈ।

Advertisment

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ 4 ਮੈਂਬਰੀ ਟੀਮ ਗੁਹਾਟੀ ਲੈ ਕੇ ਪਹੁੰਚੀ ਸੀ। ਪੰਜਾਬ ਪੁਲਿਸ ਪਪਲਪ੍ਰੀਤ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਕੇ ਰਵਾਨਾ ਹੋਈ ਸੀ। ਪਪਲਪ੍ਰੀਤ ਨੂੰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 5.45 ’ਤੇ ਇੰਡੀਗੋ ਦੀ ਉਡਾਣ ਰਾਹੀਂ ਦਿੱਲੀ ਲਿਜਾਇਆ ਗਿਆ ਸੀ ਜਿੱਥੋੰ 9.10 ਵਜੇ ਵਿਸਤਾਰਾ ਏਅਰਲਾਈਨ ਦੀ ਉਡਾਣ ਗੁਹਾਟੀ ਲਈ ਰਵਾਨਾ ਹੋਈ। 

ਕਾਬਿਲੇਗੌਰ ਹੈ ਕਿ ਬੀਤੇ ਦਿਨ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ ਤੋਂ ਕਾਬੂ ਕੀਤਾ ਗਿਆ ਹੈ। ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਪਾਲ ਦੀ ਭਾਲ ਤੇਜ਼ ਹੋ ਗਈਆਂ ਹਨ। 

ਉੱਥੇ ਹੀ ਦੂਜੇ ਪਾਸੇ ਪੰਜਾਬ-ਹਰਿਆਣਾ ਹਾਈਕੋਰਟ 'ਚ 'ਵਾਰਿਸ ਪੰਜਾਬ ਦੇ' ਬਠਿੰਡਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੇ ਗਏ ਹੈਬੀਅਸ ਕਾਰਪਸ ਕੇਸ ਦੀ ਅੱਜ ਹਾਈਕੋਰਟ 'ਚ ਸੁਣਵਾਈ ਵੀ ਹੋਵੇਗੀ। ਵਕੀਲ ਨੇ ਅੰਮ੍ਰਿਤਪਾਲ ਦੀ ਹਿਰਾਸਤ ਅਤੇ ਐਨਐਸਏ ਲਗਾਉਣ ਦਾ ਵਿਰੋਧ ਕੀਤਾ ਹੈ।

ਇਹ ਵੀ ਪੜ੍ਹੋ: Charanjit Singh Channi: ਸਾਬਕਾ CM ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਜਾਂਚ ਲਈ ਕੀਤਾ ਤਲਬ

- PTC NEWS
punjab-police amritpal-singh papalpreet-arrested
Advertisment

Stay updated with the latest news headlines.

Follow us:
Advertisment