Amritsar News : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ 'ਪ੍ਰਧਾਨ ਮੰਤਰੀ ਬਾਜੇਕੇ' ਦਾ ਵੱਡਾ ਬਿਆਨ ,ਪੜ੍ਹੋ ਕੀ ਕਿਹਾ
Amritsar News : ਅਜਨਾਲਾ ਪੁਲਿਸ ਥਾਣੇ ਉਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੀ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਇੱਕ- ਇੱਕ ਕਰਕੇ ਸਖ਼ਤ ਸੁਰਖਿਆਂ ਪ੍ਰਬੰਧਾਂ ਹੇਠ ਲਿਆਂਦਾ ਜਾ ਰਿਹਾ ਹੈ। ਇਸ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਬਾਜੇਕੇ ਉਰਫ “ਪ੍ਰਧਾਨ ਮੰਤਰੀ ਬਾਜੇਕੇ” ਨੇ ਕਈ ਗੰਭੀਰ ਇਲਜ਼ਾਮ ਲਗਾਏ ਹਨ।
ਉਨ੍ਹਾਂ ਦੱਸਿਆ ਕਿ "ਸਾਨੂੰ ਝੂਠੇ ਇਲਜ਼ਾਮਾਂ 'ਚ ਫਸਾਇਆ ਗਿਆ ਹੈ। ਕਿਹਾ ਗਿਆ ਕਿ ਅਸੀਂ ਨਸ਼ਾ ਵਰਤਦੇ ਹਾਂ, ਜੋ ਕਿ ਪੂਰੀ ਤਰ੍ਹਾਂ ਝੂਠ ਹੈ। ਮੰਤਰੀ ਵੱਲੋਂ ਸਿੱਧਾ ਇਲਜ਼ਾਮ ਲਾਇਆ ਗਿਆ ਸਾਨੂੰ ਕੁੱਟ ਮਾਰ ਕਰਕੇ ਹਜ਼ਾਰਾਂ ਪੇਪਰਾਂ 'ਤੇ ਦਸਤਖ਼ਤ ਕਰਵਾਏ ਗਏ। ਉਨ੍ਹਾਂ ਇਹ ਵੀ ਕਿਹਾ ਕਿ "ਸਾਡੀ ਬਿਨਾਂ ਰਜ਼ਾਮੰਦੀ ਦੇ ਵੀਡੀਓ ਰਿਕਾਰਡਿੰਗ ਕਰਵਾਈ ਗਈ, ਜਿਸ ਰਾਹੀਂ ਸਾਡਾ ਮਨੋਵੈਗਿਆਨਿਕ ਤੋੜਨ ਦੀ ਕੋਸ਼ਿਸ਼ ਕੀਤੀ ਗਈ।
ਭਗਵੰਤ ਸਿੰਘ ਬਾਜੇਕੇ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਉਹ ਸੱਚਾਈ ਨੂੰ ਸਾਹਮਣੇ ਲਿਆਉਣ ਵਿੱਚ ਆਪਣਾ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕੁਝ ਚਰਚਿਤ ਬਿਆਨਾਂ ਨੂੰ ਲੈ ਕੇ ਵੀ ਸਪਸ਼ਟੀਕਰਨ ਦਿੱਤਾ ਅਤੇ ਕਿਹਾ ਕਿ "ਕੁੜੀਆਂ ਸਬੰਧੀ ਜਿਹੜੇ ਵੀ ਬਿਆਨ ਚਲਾਏ ਜਾ ਰਹੇ ਹਨ, ਉਹ ਸਾਰੇ ਝੂਠੇ ਤੇ ਗਲਤ ਹਨ। ਉਨ੍ਹਾਂ ਦੇ ਬਿਆਨਾਂ ਨੇ ਮੁੜ ਇੱਕ ਵਾਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਸਰਗਰਮੀ ਵਧਾ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ 'ਚ ਅਗਲਾ ਕੀ ਫੈਸਲਾ ਆਉਂਦਾ ਹੈ ਅਤੇ ਕੀ ਉਨ੍ਹਾਂ ਵਲੋਂ ਲਾਏ ਗਏ ਇਲਜ਼ਾਮਾਂ ਦੀ ਜਾਂਚ ਹੁੰਦੀ ਹੈ ਜਾਂ ਨਹੀਂ।
ਦੱਸ ਦੇਈਏ ਕਿ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਢਾਈ ਸਾਲ ਬਾਅਦ ਮਾਮਲੇ ਦੀ ਸੁਣਵਾਈ ਹੁਣ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਹੁਣ ਇਹ ਮਾਮਲਾ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਇਹ ਸੁਣਵਾਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/2023 ਤਹਿਤ ਚੱਲ ਰਹੀ ਹੈ।
ਪੁਲਿਸ ਸਟੇਸ਼ਨ 'ਤੇ ਹਮਲਾ ਕਰਨ ਦਾ ਆਰੋਪ
ਆਰੋਪ ਸਨ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ 23 ਫਰਵਰੀ ਨੂੰ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕਰ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਸਨੂੰ NSA ਤਹਿਤ ਗ੍ਰਿਫਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ।
- PTC NEWS