Parineeti Raghav Wedding Pics: ਦੇਖੋ ਰਾਘਵ ਤੇ ਪਰਿਣੀਤੀ ਚੋਪੜਾ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ, ਇੱਥੇ ਹੋਵੇਗਾ ਰਿਸੈਪਸ਼ਨ
Parineeti Raghav Wedding Pics: ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਦਾ ਰਾਜਸਥਾਨ ਦੇ ਉਦੈਪੁਰ 'ਚ ਸ਼ਾਨਦਾਰ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਵਿਆਹ ਤੋਂ ਬਾਅਦ ਜੋੜੇ ਦੀ ਪਹਿਲੀ ਤਸਵੀਰ ਨੇ ਇੰਟਰਨੈੱਟ 'ਤੇ ਤੂਫਾਨ ਮਚਾ ਦਿੱਤਾ ਹੈ। ਹੁਣ ਇਸ ਜੋੜੇ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
From the very first chat at the breakfast table, our hearts knew. Been waiting for this day for a long time .. So blessed to finally be Mr and Mrs!
Couldn’t have lived without each other .. Our forever begins now .. ???? pic.twitter.com/lKggHJZhTx — Raghav Chadha (@raghav_chadha) September 25, 2023
ਵਿਆਹ ਦੀਆਂ ਤਸਵੀਰਾਂ ’ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਬੇਹੱਦ ਖੂਬਸੂਰਤ ਨਜਰ ਆ ਰਹੇ ਹਨ।
ਦੱਸ ਦਈਏ ਕਿ ਉਨ੍ਹਾਂ ਦੇ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।
ਇਸ ਤੋਂ ਇਲਾਵਾ ਹਰਭਜਨ ਸਿੰਘ ਆਪਣੀ ਪਤਨੀ ਗੀਤਾ ਬਸਰਾ ਅਤੇ ਬੱਚਿਆਂ ਸਮੇਤ ਹਾਜ਼ਰ ਹੋਏ। ਇਨ੍ਹਾਂ ਤੋਂ ਇਲਾਵਾ ਸਾਨੀਆ ਮਿਰਜ਼ਾ ਅਤੇ ਮਨੀਸ਼ ਮਲਹੋਤਰਾ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਵੀ ਮਹਿਮਾਨ ਦੇ ਤੌਰ 'ਤੇ ਵਿਆਹ 'ਚ ਸ਼ਿਰਕਤ ਕੀਤੀ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ ਬਹੁਤ ਧੂਮ-ਧਾਮ ਨਾਲ ਹੋਇਆ। ਹੁਣ ਦੋਵਾਂ ਦੇ ਵਿਆਹ ਦੀ ਰਿਸੈਪਸ਼ਨ ਹੋਣੀ ਹੈ।
ਸੂਤਰਾਂ ਤੋਂ ਹਾਸਿਲ ਹੋਈ ਜਾਣਕਾਰੀ ਮੁਤਾਬਿਕ ਨਵ-ਵਿਆਹੁਤਾ ਜੋੜਾ ਦੋ ਥਾਵਾਂ 'ਤੇ ਰਿਸੈਪਸ਼ਨ ਰੱਖੇਗਾ। ਇਹ ਰਿਸੈਪਸ਼ਨ ਰਾਤ ਨੂੰ ਹੋਵੇਗਾ। ਇੱਕ ਦਿੱਲੀ ਵਿੱਚ ਅਤੇ ਦੂਜਾ ਮੁੰਬਈ ਵਿੱਚ। ਰਿਸੈਪਸ਼ਨ ਤੋਂ ਬਾਅਦ ਪਰਿਣੀਤੀ ਆਪਣੀ ਆਉਣ ਵਾਲੀ ਫਿਲਮ 'ਮਿਸ਼ਨ ਰਾਣੀਗੰਜ' ਦਾ ਪ੍ਰਮੋਸ਼ਨ ਸ਼ੁਰੂ ਕਰ ਸਕਦੀ ਹੈ।
ਇਹ ਵੀ ਪੜ੍ਹੋ: Parineeti Raghav Marriage Pics: ਵਿਆਹ ਦੇ ਬੰਧਨ ਵਿੱਚ ਬੱਝੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਪਹਿਲੀ ਤਸਵੀਰ ਆਈ ਸਾਹਮਣੇ
- PTC NEWS