Thu, Nov 19, 2026
Whatsapp

Parvinder Singh Jhota murder : ਝੋਟੇ ਦੇ ਇਨਸਾਫ਼ ਲਈ 15 ਨੂੰ 'ਪੰਜਾਬ ਬੰਦ' ਦਾ ਸੱਦਾ, ਝੋਟੇ ਦੇ ਪਿਤਾ ਦੀ ਭਾਵੁਕ ਅਪੀਲ; ਪੰਜਾਬ ਪੁਲਿਸ 'ਤੇ ਲਾਇਆ ਇਲਜ਼ਾਮ

Parvinder Singh Jhota murder: ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Reported by:  PTC News Desk  Edited by:  Jasleen Kaur -- October 14th 2026 07:50 AM -- Updated: October 14th 2026 09:41 PM
Parvinder Singh Jhota murder : ਝੋਟੇ ਦੇ ਇਨਸਾਫ਼ ਲਈ 15 ਨੂੰ 'ਪੰਜਾਬ ਬੰਦ' ਦਾ ਸੱਦਾ, ਝੋਟੇ ਦੇ ਪਿਤਾ ਦੀ ਭਾਵੁਕ ਅਪੀਲ; ਪੰਜਾਬ ਪੁਲਿਸ 'ਤੇ ਲਾਇਆ ਇਲਜ਼ਾਮ

Parvinder Singh Jhota murder : ਝੋਟੇ ਦੇ ਇਨਸਾਫ਼ ਲਈ 15 ਨੂੰ 'ਪੰਜਾਬ ਬੰਦ' ਦਾ ਸੱਦਾ, ਝੋਟੇ ਦੇ ਪਿਤਾ ਦੀ ਭਾਵੁਕ ਅਪੀਲ; ਪੰਜਾਬ ਪੁਲਿਸ 'ਤੇ ਲਾਇਆ ਇਲਜ਼ਾਮ

  • 09:41 PM, Oct 14 2026
    108 ਐਂਬੂਲੈਂਸ ਵੱਲੋਂ ਪੰਜਾਬ ਬੰਦ ਨੂੰ ਸਮਰਥਨ


  • 09:21 PM, Oct 14 2026
    ਪੰਜਾਬ ਆਟੋ ਯੂਨੀਅਨ ਵਲੋਂ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਦਾ ਐਲਾਨ

    ਸੂਬਾ ਪ੍ਰਧਾਨ ਤੀਰਥ ਸਿੰਘ ਦੀ ਅਗਵਾਈ ਹੇਠ 11 ਵਜੇ ਬਸ ਸਟੈਂਡ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

    ਬੱਸਾਂ ਦਾ ਚੱਕਾ ਕੀਤਾ ਜਾਵੇਗਾ ਜਾਮ

  • 09:10 PM, Oct 14 2026
    Parvinder Jhota ਦੇ ਪਿਤਾ ਨੇ ਖੜਕਾ ’ਤਾ ਪ੍ਰਸ਼ਾਸਨ, Punjab Bandh ਨੂੰ ਲੈ ਕੇ ਸੁਣੋ ਐਲਾਨ !
  • 08:04 PM, Oct 14 2026
    ਪੰਜਾਬ ਬੰਦ ਦੇ ਸੱਦੇ ’ਤੇ ਟੋਲ ਪਲਾਜ਼ੇ ਕੀਤੇ ਜਾਣਗੇ ਟੋਲ ਫਰੀ!

    ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਟੋਲ ਪਲਾਜ਼ਾ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਟੋਲ ਫਰੀ ਕੀਤੇ ਜਾਣਗੇ। ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।

Parvinder Singh Jhota murder: ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਸਵੇਰੇ ਮਾਨਸਾ ਵਿੱਚ ਫੇਸਬੁੱਕ ਲਾਈਵ ਦੌਰਾਨ ਨਸ਼ਾ-ਵਿਰੋਧੀ ਕਾਰਕੁਨ ਝੋਟਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਆਪਣੀ ਦੁਕਾਨ ਬੰਦ ਕਰਕੇ ਫ਼ਰਾਰ ਹੋ ਗਿਆ ਸੀ।

ਉਸ ਨੂੰ ਫੜਨ ਲਈ ਪੁਲਿਸ ਵੱਲੋਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਸਮੇਤ ਲਾਇਸੈਂਸੀ ਪਿਸਤੌਲ ਮਿਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK