Thu, Oct 15, 2026
Whatsapp

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

ਲਾਡੀ ਬਰਨਾਲਾ ਅਤੇ ਵਿਪਨ ਗਰਗ 'ਤੇ ਵੀ ਮਾਮਲਾ ਦਰਜ

Reported by:  PTC News Desk  Edited by:  Jaswinder Kaur -- October 15th 2026 12:25 PM
ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

Parvinder Jhota murder case : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਮਾਨਸਾ ਪੁਲੀਸ ਨੇ ਮੁੱਖ ਮੁਲਜ਼ਮ ਮੈਡੀਕਲ ਦੁਕਾਨਦਾਰ ਅਸ਼ਵਨੀ ਕੁਮਾਰ ਸਮੇਤ ਉਸਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਸ਼ਵਨੀ ਕੁਮਾਰ ਨੇ ਜਦੋਂ ਦੁਕਾਨ 'ਤੇ ਪਰਵਿੰਦਰ ਸਿੰਘ ਝੋਟਾ ਤੇ ਗੋਲੀ ਚਲਾਈ, ਉਸ ਤੋਂ ਪਹਿਲਾਂ ਉਸ ਨੇ ਮੋਬਾਈਲ ਫੋਨ ਤੇ ਆਪਣੇ ਕਿਸੇ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ ਤੇ ਨਾਲ ਹੀ ਪਰਵਿੰਦਰ ਝੋਟਾ 'ਤੇ ਗੋਲੀਆਂ ਚਲਾ ਦਿੱਤੀਆਂ। ਬਾਅਦ ਵਿੱਚ ਉਸ ਨੇ ਬਾਜ਼ਾਰ ਵਿਚ ਵੀ ਭੱਜੇ ਜਾਂਦੇ ਪਰਵਿੰਦਰ ਝੋਟਾ ਤੇ ਉਸਦੇ ਸਾਥੀਆਂ ਤੇ ਗੋਲੀਆਂ ਚਲਾਈਆਂ। 

ਇਹ ਵੀ ਪੜ੍ਹੋ : 

https://www.ptcnews.tv/news-in-punjabi/encounter-in-gurugram-at-4-am-cia-noah-kills-cow-smuggler-shahid-4430561

ਜਾਣਕਾਰੀ ਅਨੁਸਾਰ ਕਈ ਵਿਅਕਤੀਆਂ ਨੇ ਦੁਕਾਨਦਾਰ ਨੂੰ ਉਸ ਦਾ ਨਾਂ ਲੈ ਕੇ ਰੋਕਣ ਦੀ ਕੋਸ਼ਿਸ਼, ਪਰ ਉਹ ਨਹੀਂ ਰੁਕਿਆ। ਡੀ ਆਈ ਜੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਪੁਲੀਸ ਦੀ ਮੁਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਸਮੇਂ ਮੋਬਾਈਲ ਫੋਨ ਤੇ ਆਪਣੇ ਪਰਿਵਾਰਿਕ ਮੈਂਬਰ ਨਾਲ ਗੱਲਬਾਤ ਕੀਤੀ ਸੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਸਮੇਂ ਮੁਲਜ਼ਮ ਕਿਸ ਵਿਅਕਤੀ ਨਾਲ ਫ਼ੋਨ ’ਤੇ ਗੱਲ ਕਰ ਰਿਹਾ ਸੀ।

ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਫ਼ੋਨ ਦੇ ਦੂਜੇ ਪਾਸੇ ਮੌਜੂਦ ਵਿਅਕਤੀ ਨਾਲ ਅਸ਼ਵਨੀ ਦੀ ਕੀ ਗੱਲਬਾਤ ਹੋਈ ਸੀ ਤੇ ਕੀ ਇਸ ਗੱਲਬਾਤ ਦਾ ਗੋਲੀ ਚਲਾਉਣ ਦੀ ਘਟਨਾ ਨਾਲ ਕੋਈ ਸਬੰਧ ਸੀ। ਇਸ ਕਤਲ ਦੀ ਸਾਜ਼ਿਸ਼ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਸਨ, ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਦੀ ਪੁਸ਼ਟੀ ਕਰਦਿਆਂ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਕਤਲ ਕਾਂਡ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੱਸ ਦੇਈਏ ਕਿ ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਸੂਬੇ ਦੀਆਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਹਨ ਅਤੇ ਬਾਜ਼ਾਰਾਂ 'ਚ ਸੰਨਾਟਾ ਪਸਰਿਆ ਹੋਇਆ ਹੈ। ਇਸ ਪ੍ਰਦਰਸ਼ਨ ਨੂੰ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।

ਪੰਜਾਬ ਬੰਦ ਦੇ ਮੱਦੇਨਜ਼ਰ ਕਈ ਨਿੱਜੀ ਸਕੂਲਾਂ ਨੇ ਬੱਚਿਆਂ ਦੀ ਪੜ੍ਹਾਈ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਬੀਤੀ ਰਾਤ ਹੀ ਮਾਪਿਆਂ ਨੂੰ ਸੁਨੇਹੇ ਭੇਜ ਕੇ ਅੱਜ ਛੁੱਟੀ ਹੋਣ ਦੀ ਜਾਣਕਾਰੀ ਦੇ ਦਿੱਤੀ ਸੀ। ਹਾਲਾਂਕਿ, ਸਰਕਾਰੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਹੋਏ ਹਨ। ਇਸ ਦੇ ਨਾਲ ਹੀ ਫਾਜ਼ਿਲਕਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ। ਇਸ ਤਹਿਤ ਦਵਾਈਆਂ ਦੀਆਂ ਦੁਕਾਨਾਂ ਸਵੇਰੇ 11 ਵਜੇ ਤੱਕ ਬੰਦ ਰਹਿਣਗੀਆਂ। ਇਸ ਤੋਂ ਬਾਅਦ ਕੈਮਿਸਟ ਦੁਕਾਨਾਂ ਖੋਲ੍ਹ ਦੇਣਗੇ, ਤਾਂ ਜੋ ਮਰੀਜ਼ਾਂ ਨੂੰ ਦਵਾਈਆਂ ਲੈਣ 'ਚ ਕੋਈ ਮੁਸ਼ਕਲ ਨਾ ਆਵੇ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK