Wed, Nov 4, 2026
Whatsapp

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ

Parwinder Singh Jhota News: ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ।

Reported by:  PTC News Desk  Edited by:  Amritpal Singh -- November 04th 2026 09:33 PM -- Updated: November 04th 2026 09:34 PM
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ

Parwinder Singh Jhota News: ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ। ਦੋ ਕੈਬਨਿਟ ਮੰਤਰੀਆਂ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ ਕਰੀਬ ਪੰਜ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਆਗੂ ਲੱਖਾ ਸਿਧਾਣਾ ਅਤੇ ਹੋਰ ਸਾਥੀਆਂ ਦੀ ਰਿਹਾਈ ਉਪਰੰਤ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਸ ਸਹਿਮਤੀ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ  ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਆਰਥਿਕ ਮੱਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗਾ।  

ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਅਤੇ ਗ੍ਰਿਫ਼ਤਾਰ ਨੌਜਵਾਨ ਆਗੂਆਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਹਿਮਤੀ ਬਣਨ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK