Thu, Oct 15, 2026
Whatsapp
Live Updates

Punjab Band Live Updates : ਝੋਟਾ ਹੱਤਿਆਕਾਂਡ ਖ਼ਿਲਾਫ਼ ਪੰਜਾਬ ਬੰਦ: ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਸਿਰਫ਼ ਐਮਰਜੈਂਸੀ ਸੇਵਾਵਾਂ ਚੱਲਣਗੀਆਂ

Punjab Band Live Updates : ਬੰਦ ਦਾ ਅਸਰ ਹੁਣ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਪੰਜਾਬ ਬੰਦ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਅੱਜ ਸੂਬੇ 'ਚ ਸਕੂਲ, ਕਾਲਜ, ਯੂਨੀਵਰਸਿਟੀਆਂ, ਦਫਤਰ, ਦੁਕਾਨਾਂ ਤੇ ਹੋਰ ਹਰ ਤਰਾਂ ਦੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ।

Reported by:  PTC News Desk  Edited by:  Jaswinder Kaur -- October 15th 2026 06:00 AM -- Updated: October 15th 2026 07:10 AM
Punjab Band Live Updates : ਝੋਟਾ ਹੱਤਿਆਕਾਂਡ ਖ਼ਿਲਾਫ਼ ਪੰਜਾਬ ਬੰਦ: ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਸਿਰਫ਼ ਐਮਰਜੈਂਸੀ ਸੇਵਾਵਾਂ ਚੱਲਣਗੀਆਂ

Punjab Band Live Updates : ਝੋਟਾ ਹੱਤਿਆਕਾਂਡ ਖ਼ਿਲਾਫ਼ ਪੰਜਾਬ ਬੰਦ: ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਸਿਰਫ਼ ਐਮਰਜੈਂਸੀ ਸੇਵਾਵਾਂ ਚੱਲਣਗੀਆਂ

  • 07:10 AM, Oct 15 2026
  • 07:10 AM, Oct 15 2026
  • 07:09 AM, Oct 15 2026
    ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ, ਪਰਿਵਾਰ ਆਪਣਾ ਸੰਘਰਸ਼ ਜਾਰੀ ਰੱਖੇਗਾ: ਝੋਟਾ ਦੇ ਪਿਤਾ
    • ਝੋਟਾ ਦੇ ਪਿਤਾ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਦਾ ਸਮਰਥਨ ਕਰਨ ਅਤੇ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ।
    • ਪਰਿਵਾਰ ਨੇ ਝੋਟਾ ਦੇ ਕਤਲ ਵਿੱਚ ਪੁਲਿਸ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਹੈ ਅਤੇ ਘਟਨਾ ਦੌਰਾਨ ਤੇ ਬਾਅਦ ਵਿੱਚ ਅਧਿਕਾਰੀਆਂ ਵੱਲੋਂ ਅਣਗਹਿਲੀ ਵਰਤਣ ਦੇ ਇਲਜ਼ਾਮ ਲਗਾਏ ਹਨ।
    • ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
    • ਪਰਿਵਾਰ ਨੇ ਇਸ ਕਤਲ ਦੀ ਸੀਬੀਆਈ ਜਾਂਚ ਅਤੇ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
    • ਐਫਆਈਆਰ ਦਰਜ ਕਰਨ ਵਿੱਚ ਕਥਿਤ ਤੌਰ 'ਤੇ ਲਗਭਗ 30 ਘੰਟੇ ਦੀ ਦੇਰੀ ਹੋਣ 'ਤੇ ਪਰਿਵਾਰ ਨੇ ਗੁੱਸਾ ਜ਼ਾਹਰ ਕੀਤਾ ਹੈ।
    • ਮੋਰਚੇ ਦਾ ਦਾਅਵਾ ਹੈ ਕਿ ਝੋਟਾ ਵੱਲੋਂ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਪੁਲਿਸ ਮੌਕੇ 'ਤੇ ਨਹੀਂ ਪਹੁੰਚੀ।
    • ਪਰਿਵਾਰ ਨੇ ਸਬੰਧਤ ਐਸਐਚਓ, ਐਸਐਸਪੀ ਅਤੇ ਡੀਐਸਪੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
    • ਬੰਦ ਨੂੰ ਐਸਜੀਪੀਸੀ, ਸ਼੍ਰੋਮਣੀ ਅਕਾਲੀ ਦਲ, ਕਿਸਾਨ ਜਥੇਬੰਦੀਆਂ, ਭਾਜਪਾ ਅਤੇ ਕਾਂਗਰਸ ਦਾ ਸਮਰਥਨ ਮਿਲਿਆ ਹੈ।
    • ਵਪਾਰਕ ਸੰਸਥਾਵਾਂ, ਦੁਕਾਨਦਾਰਾਂ, ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
    • ਪ੍ਰਬੰਧਕਾਂ ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ, ਬੰਦ ਵਿੱਚ ਸਹਿਯੋਗ ਕਰਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ।
    • ਝੋਟਾ ਦੇ ਪਿਤਾ ਨੇ ਕਿਹਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ, ਪਰਿਵਾਰ ਆਪਣਾ ਸੰਘਰਸ਼ ਜਾਰੀ ਰੱਖੇਗਾ।

Punjab Band Live Updates : ਬੀਤੇ ਦਿਨੀਂ ਮਾਨਸਾ 'ਚ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਇਨਸਾਫ ਮੋਰਚਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਦੇ ਪੰਜਾਬ ਬੰਦ ਲਈ ਸੱਦਾ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਅੱਜ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਪੰਜਾਬ ਬੰਦ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਪੰਜਾਬ ਬੰਦ ਦੌਰਾਨ ਕੀ-ਕੀ ਰਹੇਗਾ ?

ਇਸ ਬੰਦ ਦਾ ਅਸਰ ਹੁਣ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਪੰਜਾਬ ਬੰਦ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਅੱਜ ਸੂਬੇ 'ਚ ਸਕੂਲ, ਕਾਲਜ, ਯੂਨੀਵਰਸਿਟੀਆਂ, ਦਫਤਰ, ਦੁਕਾਨਾਂ ਤੇ ਹੋਰ ਹਰ ਤਰਾਂ ਦੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ। ਇਸਦੇ ਚਲਦਿਆਂ ਸਵੇਰ ਤੋਂ ਮਾਹੌਲ ਕਾਫੀ ਸ਼ਾਂਤ ਨਜਰ ਆ ਰਿਹਾ ਹੈ। ਸੜਕਾਂ 'ਤੇ ਆਵਾਜਾਈ ਨਾ-ਮਾਤਰ ਹੀ ਨਜਰ ਆ ਰਹੀ ਹੈ। ਥਾਂ ਥਾਂ 'ਤੇ ਵੱਖ ਵੱਖ ਸਮਾਜਿਕ - ਧਾਰਮਿਕ ਜਥੇਬੰਦੀਆਂ ਵਲੋਂ ਆਪਣੇ ਤੌਰ 'ਤੇ ਬੰਦ ਨੂੰ ਨੇਪਰੇ ਚੜਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਅੱਜ ਦੇ ਇਸ ਬੰਦ ਦੌਰਾਨ ਸਿਰਫ ਐਮਰਜੈਂਸੀ ਮਰੀਜ਼ਾਂ ਅਤੇ ਅੰਬੂਲੈਂਸਾਂ ਨੂੰ ਹੀ ਆਉਣ ਜਾਣ ਦੀ ਮਨਜੂਰੀ ਦਿੱਤੀ ਗਈ ਹੈ।

ਕੌਣ ਸੀ ਪਰਵਿੰਦਰ ਸਿੰਘ ਝੋਟਾ ਤੇ ਕਿਵੇਂ ਹੋਇਆ ਸੀ ਕਤਲ ? 

ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ (Parvinder Singh Jhota Murder Case) ਮਾਨਸਾ ਦਾ ਰਹਿਣ ਵਾਲਾ ਸੀ ਅਤੇ ਉਹ ਨਸ਼ਿਆਂ ਦੀ ਸਮੱਸਿਆ ਵਿਰੁੱਧ ਸਰਗਰਮ ਹੋਣ ਅਤੇ ਆਪਣੀ ਐਂਟੀ ਡਰੱਗ ਟਾਸਕ ਫੋਰਸ ਰਾਹੀਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਚਰਚਾ ਵਿੱਚ ਆਇਆ ਸੀ। ਉਹ ਸੋਸ਼ਲ ਮੀਡੀਆ ’ਤੇ ਵੀ ਕਾਫੀ ਸਰਗਰਮ ਰਹਿੰਦਾ ਸੀ ਅਤੇ ਮੈਡੀਕਲ ਸਟੋਰਾਂ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰਦਿਆਂ ਵੀਡੀਓ ਬਣਾਉਂਦਾ ਸੀ। ਉਸ ਦੀ ਮੁਹਿੰਮ ਕਾਰਨ ਉਸ ਦਾ ਕਈ ਲੋਕਾਂ ਨਾਲ ਵਿਵਾਦ ਵੀ ਹੋਇਆ ਸੀ।

ਬੀਤੀ 13 ਅਕਤੂਬਰ ਦੀ ਸਵੇਰ ਨੂੰ ਮਾਨਸਾ ਦੇ ਇੱਕ ਬਾਜ਼ਾਰ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀਆਂ ਦੀ ਮਾਨਸਾ (Mansa Bandh News) ਦੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨਾਲ ਨਸ਼ੇ ਦੇ ਮੁੱਦੇ 'ਤੇ ਮੁੜ ਤਕਰਾਰ ਹੋ ਗਈ। ਜਾਣਕਾਰੀ ਮੁਤਾਬਕ ਝੋਟਾ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾ ਰਿਹਾ ਸੀ।

ਇਸੇ ਦੌਰਾਨ ਗੱਲ ਜਿਆਦਾ ਵੱਧ ਗਈ। ਇਸ ਦੌਰਾਨ ਤਹਿਸ ਵਿੱਚ ਆਏ ਅਸ਼ਵਨੀ ਕੁਮਾਰ ਵੱਲੋਂ ਗੋਲੀ ਚਲਾਏ ਜਾਣ ਕਾਰਨ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਮਗਰੋਂ ਮਾਮਲੇ ਨੇ ਹੋਰ ਤੂਲ ਫੜ ਲਿਆ।

ਇਸ ਤੋਂ ਬਾਅਦ ਇਸ ਪੂਰੀ ਘਟਨਾ ਦਾ ਨਾ ਸਿਰਫ ਪੰਜਾਬ ਬਲਕਿ ਹੋਰ ਥਾਵਾਂ 'ਤੇ ਵੀ ਵਿਰੋਧ ਦੇਖਣ ਨੂੰ ਮਿਲਿਆ। ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਕਿ ਸੂਬੇ ਦੀ ਰਾਜਨੀਤੀ ਵੀ ਇਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹੇ ਸਕੀ। ਪੰਜਾਬ ਦੀਆਂ ਤਕਰੀਬਨ ਸਭ ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਦੇ ਹੱਕ 'ਚ ਆਵਾਜ ਬੁਲੰਦ ਕੀਤੀ ਅਤੇ ਹਰ ਥਾਈਂ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਫੂਕ ਨਿਕਲਦੀ ਨਜਰ ਆਈ। ਪੰਜਾਬ ਸਰਕਾਰ ਖਿਲਾਫ ਲੋਕਾਂ 'ਚ ਵੱਡਾ ਰੋਸ ਦੇਖ ਨੂੰ ਮਿਲਿਆ।

ਇਨਸਾਫ਼ ਮੋਰਚਾ ਪਰਵਿੰਦਰ ਝੋਟਾ ਦਾ ਪਿਤਾ ਦੀਆਂ ਕੀ ਹਨ ਮੰਗਾਂ

ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਝੋਟੇ ਦੇ ਕਤਲ ਦੇ ਇਨਸਾਫ ਲਈ ਬਣਾਏ ਇਨਸਾਫ ਮੋਰਚੇ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜਖ਼ਮੀਆਂ ਨੂੰ ਮੁਆਵਜ਼ਾ ਦੇਣ, ਝੋਟੇ ਦੇ ਕਤਲ ਦੇ ਮਾਮਲੇ ਦੀ CBI ਜਾਂਚ ਅਤੇ SHO, SSP ਤੇ DSP ਨੂੰ ਬਰਖ਼ਾਸਤ ਕਰਨ ਦੀ ਮੰਗ ਰੱਖੀ।

ਖਬਰ ਅਪਡੇਟ ਜਾਰੀ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK