Tue, Oct 13, 2026
Whatsapp

Parvinder Singh Jhota : ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ

Parvinder Singh Jhota shot dead : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।

Reported by:  PTC News Desk  Edited by:  Jaswinder Kaur -- October 13th 2026 10:45 AM -- Updated: October 13th 2026 11:53 AM
Parvinder Singh Jhota : ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ

Parvinder Singh Jhota : ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ

Parvinder Singh Jhota shot dead : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।  

ਇਹ ਵੀ ਜਰੂਰ ਦੇਖੋ : 

" target="_blank" style="box-sizing: border-box; color: rgb(0, 123, 255); text-decoration: none; background-color: rgb(255, 255, 255); font-family: "Source Sans Pro", -apple-system, BlinkMacSystemFont, "Segoe UI", Roboto, "Helvetica Neue", Arial, sans-serif, "Apple Color Emoji", "Segoe UI Emoji", "Segoe UI Symbol"; font-size: 16px; font-style: normal; font-variant-ligatures: normal; font-variant-caps: normal; font-weight: 400; letter-spacing: normal; orphans: 2; text-align: left; text-indent: 0px; text-transform: none; widows: 2; word-spacing: 0px; -webkit-text-stroke-width: 0px; white-space: normal;">


ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ। ਇੱਕ ਮੈਡੀਕਲ ਸਟੋਰ ਮਾਲਕ 'ਤੇ ਪਰਵਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ।  

ਹਸਪਤਾਲ਼ ਦੇ SMO ਡਾ. ਗੁਰਮੇਲ ਸਿੰਘ ਅਨੁਸਾਰ ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।



ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਰਵਿੰਦਰ ਸਿੰਘ ਦੇ ਕਤਲ ਤੋਂ ਠੀਕ ਪਹਿਲਾਂ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਪਰਵਿੰਦਰ ਝੋਟਾ ਵਲੋਂ ਕੈਮਿਸਟ ਦੀ ਦੁਕਾਨ ਉੱਤੇ ਆ ਕੇ ਵੀਡੀਓ ਬਣਾਈ ਜਾ ਰਹੀ ਸੀ, ਜਿਸ ਦੌਰਾਨ ਤਲਖੀ ਵਧ ਗਈ ਅਤੇ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਪਰਵਿੰਦਰ ਝੋਟਾ ਵੱਲੋ ਦਾਅਵਾ ਕੀਤਾ ਜਾ ਰਿਹਾ ਸੀ ਕਿ ਮੈਡੀਕਲ ਸਟੋਰ ਵਾਲੇ ਨੇ ਕੋਲ ਖੜੇ ਵਿਅਕਤੀ ਨੂੰ ਕੋਈ ਸਾਮਾਨ (ਨਸ਼ੀਲੀਆਂ ਗੋਲੀਆਂ) ਦਿੱਤੀਆਂ ਹਨ। ਇਸ ਸਾਰੀ ਵਾਰਦਾਤ ਤੋਂ ਬਾਅਦ ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਤੋਂ ਮਾਨ ਸਰਕਾਰ ਨੂੰ ਘੇਰਿਆ ਹੈ।

ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਮਾਨਸਾ 'ਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ ਗਿਆ ਜਿਸ ਨੇ ਇਕ ਵਾਰ ਮੁੜ ਪੰਜਾਬ ਦੇ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਪਿਛਲੇ ਲਗਭਗ 5-6 ਸਾਲਾਂ ਤੋਂ ਨਸ਼ਿਆਂ ਖਿਲਾਫ ਲੜਾਈ ਲੜ ਰਿਹਾ ਸੀ, ਉਹ ਥਾ ਥਾਂ 'ਤੇ ਜਾ ਕੇ ਜਿਥੇ ਵੀ ਮੈਡੀਕਲ ਸਟੋਰਾਂ 'ਤੇ ਨਸ਼ੇ ਵਿਕਦੇ ਸਨ, ਉਨ੍ਹਾਂ ਦਾ ਵਿਰੋਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪਹਿਲਾ ਪੁਲਿਸ ਨੇ ਝੋਟੇ 'ਤੇ ਕੇਸ ਦਰਜ ਕਰਕੇ ਉਸਨੂੰ ਜੇਲ੍ਹ 'ਚ ਸੁੱਟਿਆ ਅਤੇ ਹੁਣ ਜੇਲ੍ਹ ਤੋਂ ਬਾਹਰ ਆ ਕੇ ਅੱਜ ਜਦੋਂ ਉਹ ਲਾਈਵ ਆ ਕੇ ਮੈਡੀਕਲ ਸਟੋਰ ਵਾਲੇ ਨੂੰ ਚੈਲੇਂਜ ਕਰ ਰਿਹਾ ਸੀ ਕਿ ਤੇਰੀ ਦੁਕਾਨ ਤੋਂ ਇੱਕ ਗਾਹਕ ਨਸ਼ੇ ਦਾ ਸਮਾਨ ਲੈ ਕੇ ਗਿਆ ਅਤੇ ਇਸ ਦੌਰਾਨ ਮੈਡੀਕਲ ਸਟੋਰ ਵਾਲੇ ਨੇ ਸ਼ਰੇਆਮ ਬਿਨਾਂ ਕਿਸੇ ਡਰ ਭੈਅ ਤੋਂ ਚੱਲਦੇ ਲਾਈਵ ਦੌਰਾਨ ਪਿਸਤੌਲ ਕੱਢ ਕੇ ਝੋਟੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਡਾ. ਚੀਮਾ ਨੇ ਕਿਹਾ ਕਿ ਕੀ ਇਹ ਹੈ 'ਆਪ ਸਰਕਾਰ' ਦਾ 'ਯੁੱਧ ਨਸ਼ਿਆਂ ਵਿਰੁੱਧ'। ਉਨ੍ਹਾਂ ਕਿਹਾ ਕਿ ਥੋੜੇ ਦਿਨ ਪਹਿਲਾ ਪੰਜਾਬ ਪੁਲਿਸ ਦੇ 7 ਏ ਐਸ ਆਈ ਜੋ ਵਰਦੀ 'ਚ ਸਨ, ਉਨ੍ਹਾਂ ਨੂੰ ਗੋਲੀਆਂ ਮਾਰ ਕੇ ਉਡਾ ਦਿੱਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਵਿਚ ਇੱਕ ਯੂਟਿਊਬਰ (ਮੈਡ ਸੰਧੂ) ਨੂੰ ਗੋਲੀਆਂ ਮਾਰ ਕੇ ਮੁਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਇਸ ਤਰਾਂ ਦੀਆਂ ਹੋਰ ਵੀ ਕਈ ਘਟਨਾਵਾਂ ਸਨ। ਇਨ੍ਹਾਂ ਘਟਨਾਵਾਂ ਨੂੰ ਦੇਖ ਕੇ ਪੰਜਾਬ ਦੇ ਅਮਨ ਅਮਾਨ ਦੀ ਸਥਿਤੀ ਹੁਣ ਖਤਰੇ 'ਚ ਪੈਂਦੀ ਨਜਰ ਆ ਰਹੀ ਹੈ।  

ਡਾ. ਚੀਮਾ ਨੇ ਸਵਾਲ ਕੀਤਾ ਕਿ ਅੱਜ ਪੰਜਾਬ 'ਚ ਮੈਡੀਕਲ ਸਟੋਰਾਂ 'ਤੇ ਨਸ਼ੇ ਸ਼ਰੇਆਮ ਲੋਕਾਂ ਨੂੰ ਆਸਾਨੀ ਨਾਲ ਕਿਉਂ ਮਿਲ ਰਹੇ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਨੇ ਪੰਜਾਬ 'ਚ ਨਸ਼ਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਤੁਸੀਂ ਆਖਿਰ ਹੋਰ ਕਿੰਨਾ ਨੁਕਸਾਨ ਪੰਜਾਬ ਦਾ ਕਰਨਾ ਹੈ ? 

ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਝੋਟਾ ਦੇ ਇੱਕ ਨਸ਼ਾ ਤਸਕਰ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ 'ਤੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕਰਦਾ ਹੈ। ਇਸ ਭਿਆਨਕ ਘਟਨਾ ਨੇ ਫਿਰ ਤੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਪਰਦਾਫਾਸ਼ ਕੀਤਾ ਹੈ। ਅਸੀਂ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਹਾਂ।

ਪੰਜਾਬ-ਦੋਖੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਹੈ, ਜਿਸ ਦਾ ਨਤੀਜਾ ਇਹ ਹੈ ਕਿ ਅਪਰਾਧੀ ਬੇਖੌਫ਼ ਘੁੰਮਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਗੁਰੂ ਦੋਖੀ ਸਰਕਾਰ ਘੁਟਾਲਿਆਂ ਵਿੱਚ ਮਸ਼ਰੂਫ਼ ਹੈ ਅਤੇ ਆਪਣੀਆਂ ਜੇਬਾਂ ਭਰਨ ਵਿੱਚ ਰੁੱਝੀ ਹੋਈ ਹੈ ਜਦੋਂ ਕਿ ਅਪਰਾਧੀਆਂ ਦੇ ਸ਼ਿਕਾਰ ਹੋਏ  ਪੰਜਾਬ ਦੇ ਲੋਕਾਂ ਦਾ ਸੜਕਾਂ 'ਤੇ ਲਹੂ ਵਹਿ ਰਿਹਾ ਹੈ। ਇਹ ਸ਼ਾਸਨ ਨਹੀਂ, ਇਹ ਕੁਸ਼ਾਸਨ ਅਤੇ ਘੋਰ ਤਸ਼ੱਦਦ ਹੈ, ਜ਼ੁਲਮ ਦੀ ਇੰਤਹਾ ਹੈ! ਪੰਜਾਬ ਦੀ ਅਜਿਹੀ ਦੁਰਦਸ਼ਾ ਕਰਨ ਲਈ ਗੁਰੂ ਦੋਖੀ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ!          

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK