Parvinder Singh Jhota's postmortem : ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਲਈ ਮ੍ਰਿਤਕ ਦੇਹ ਰਵਾਨਾ
Parvinder Singh Jhota's postmortem : ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਲਗਭਗ 23 ਦਿਨ ਬੀਤ ਜਾਣ ਤੋਂ ਬਾਅਦ ਹੁਣ ਚੰਡੀਗੜ੍ਹ ਪੀਜੀਆਈ ਵਿਖੇ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਜਾਵੇਗਾ ਜਿਸ ਦੇ ਲਈ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਅੱਜ ਪੀਜੀਆਈ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ। ਸਿਵਲ ਹਸਪਤਾਲ ਪ੍ਰਬੰਧਕਾਂ ਵੱਲੋਂ ਝੋਟਾ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਅਦਾਲਤ ਵੱਲੋਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਲਈ ਰਿਹਾਈ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਹਨ ਜਿਸ ਤੋਂ ਉਹਨਾਂ ਦੀ ਰਿਹਾਈ ਵੀ ਹੋ ਚੁੱਕੀ ਹੈ।
ਪਰਿਵਾਰ ਨੇ 23 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਦਰਸ਼ਨ ਕੀਤੇ। ਇਸ ਦੌਰਾਨ ਪਰਿਵਾਰਕ ਮੈਂਬਰ ਭਾਵੁਕ ਹੁੰਦੇ ਨਜ਼ਰ ਆਏ। ਦੱਸ ਦੇਈਏ ਕਿ ਸੀਬੀਆਈ ਦੇ ਵਿਸ਼ੇਸ਼ ਅਫਸਰ ਮ੍ਰਿਤਕ ਦੇਹ ਲੈਣ ਲਈ ਪਹੁੰਚੇ ਸਨ। ਫਰੀਜ਼ਰ ਵਾਲੀ ਐਂਬੂਲੈਂਸ 'ਚ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਲਿਜਾਈ ਗਈ।
ਇਹ ਵੀ ਪੜ੍ਹੋ :
ਦਲਜੀਤ ਸਿੰਘ ਦਾ 8 ਦਿਨ ਬਾਅਦ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸਸਕਾਰ
ਬੱਚਤ ਭਵਨ ਵਿਖੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਝੋਟਾ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਜਲਦ ਰਿਹਾਅ ਕਰਵਾਉਣ ਲਈ ਅਦਾਲਤ ਵਿੱਚ ਰੱਦ ਕਰਨ ਦੀ ਰਿਪੋਰਟ (ਕੈਂਸਲੇਸ਼ਨ ਰਿਪੋਰਟ) ਦਾਖ਼ਲ ਕਰਨ ਦਾ ਭਰੋਸਾ ਵੀ ਦਿੱਤਾ।
ਦੂਜੇ ਪਾਸੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਤਿਕੋਣੀ ਚੌਕ ਵਿਖੇ ਲਗਾਇਆ ਗਿਆ ਧਰਨਾ 24ਵੇਂ ਦਿਨ ਵੀ ਜਾਰੀ ਰਿਹਾ। ਸਿਵਲ ਹਸਪਤਾਲ ਦੇ ਐਸਐਮਓ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪੀਜੀਆਈ ਲਿਜਾਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਿਯਮਾਂ ਅਨੁਸਾਰ ਮ੍ਰਿਤਕ ਦੇਹ ਸੀਬੀਆਈ ਦੇ ਹਵਾਲੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਬਦਲਵੇਂ ਪ੍ਰਬੰਧ ਦੀ ਲੋੜ ਪਈ ਤਾਂ ਸਿਹਤ ਵਿਭਾਗ ਇਸ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।
- PTC NEWS