Patanjali GST Notice: ਰਾਮਦੇਵ ਦੀਆਂ ਵਧੀਆਂ ਮੁਸ਼ਕਿਲਾਂ; ਜੀਐਸਟੀ ਦੇ ਬਕਾਏ ਲਈ ਕਾਰਨ ਦੱਸੋ ਨੋਟਿਸ ਜਾਰੀ
Patanjali GST Notice: ਰਾਮਦੇਵ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਪਹਿਲਾਂ ਸੁਪਰੀਮ ਕੋਰਟ ਨੇ ਇਸ਼ਤਿਹਾਰ ਦਿੱਤਾ ਤੇ ਮੁਆਫ਼ੀ ਮੰਗਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਪਤੰਜਲੀ ਦੀ ਦਿਵਿਆ ਫਾਰਮੇਸੀ ਦੇ 14 ਉਤਪਾਦਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਮਦੇਵ ਦੀ ਕੰਪਨੀ ਖਿਲਾਫ ਤਾਜ਼ਾ ਮਾਮਲਾ ਟੈਕਸ ਨਾਲ ਜੁੜਿਆ ਹੋਇਆ ਹੈ।
ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐੱਸ.ਟੀ.) ਖੁਫੀਆ ਵਿਭਾਗ ਨੇ ਪਤੰਜਲੀ ਫੂਡਜ਼ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਕੰਪਨੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਇਸ ਤੋਂ 27.46 ਕਰੋੜ ਰੁਪਏ ਦਾ ਇਨਪੁਟ ਟੈਕਸ ਕ੍ਰੈਡਿਟ ਕਿਉਂ ਨਾ ਵਸੂਲਿਆ ਜਾਵੇ।
ਕੰਪਨੀ ਦੁਆਰਾ ਰੈਗੂਲੇਟਰ ਕੋਲ 26 ਅਪ੍ਰੈਲ ਨੂੰ ਦਾਇਰ ਕੀਤੇ ਵੇਰਵਿਆਂ ਅਨੁਸਾਰ, ਰਾਮਦੇਵ ਦੀ ਅਗਵਾਈ ਵਾਲੀ ਪਤੰਜਲੀ ਆਯੁਰਵੇਦ ਸਮੂਹ ਦੀ ਕੰਪਨੀ ਨੂੰ ਜੀਐਸਟੀ ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ, ਚੰਡੀਗੜ੍ਹ ਜ਼ੋਨਲ ਯੂਨਿਟ ਤੋਂ ਇੱਕ ਨੋਟਿਸ ਮਿਲਿਆ ਹੈ। ਇਹ ਕੰਪਨੀ ਮੁੱਖ ਤੌਰ 'ਤੇ ਖਾਣ ਵਾਲੇ ਤੇਲ ਦਾ ਕਾਰੋਬਾਰ ਕਰਦੀ ਹੈ।
ਇਸ ਸਬੰਧ ’ਚ ਕੰਪਨੀ ਨੇ ਕਿਹਾ ਕਿ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਮਿਲਿਆ ਹੈ। ਕੰਪਨੀ, ਇਸ ਦੇ ਅਧਿਕਾਰੀਆਂ ਅਤੇ ਅਧਿਕਾਰਤ ਹਸਤਾਖਰਕਰਤਾਵਾਂ ਨੂੰ ਕਾਰਨ ਦਿਖਾਉਣ ਲਈ ਕਿਹਾ ਗਿਆ ਹੈ ਕਿ 27,46,14,343 ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਰਾਸ਼ੀ (ਵਿਆਜ ਸਮੇਤ) ਦੀ ਵਸੂਲੀ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਜੁਰਮਾਨਾ ਕਿਉਂ ਨਹੀਂ ਲਗਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Jammu Kashmir Weather: ਜੰਮੂ-ਕਸ਼ਮੀਰ 'ਚ ਮੀਂਹ ਨੇ ਮਚਾਈ ਤਬਾਹੀ, 5 ਮੌਤਾਂ, 350 ਤੋਂ ਵੱਧ ਪਰਿਵਾਰਾਂ ਨੂੰ ਕੀਤਾ ਸ਼ਿਫਟ
- PTC NEWS