Colonel Pushpinder Bath ਕੁੱਟਮਾਰ ਮਾਮਲੇ ’ਚ ਵੱਡੀ ਅਪਡੇਟ; ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਪੁਲਿਸ ਨੇ ਤਿਆਰ ਕੀਤੀ SIT
Colonel Pushpinder Bath Assault Case : ਕਰਨਲ ਬਾਠ ਕੁੱਟਮਾਰ ਮਾਮਲੇ ’ਚ ਚੰਡੀਗਰ੍ਹ ਪੁਲਿਸ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਐਸਆਈਟੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਬਣਾਈ ਗਈ ਹੈ। ਐਸਆਈਟੀ ਨੂੰ ਚੰਡੀਗਰ੍ਹ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਬਣਾਈ ਗਈ ਹੈ।
ਦੱਸ ਦਈਏ ਕਿ ਚੰਡੀਗੜ੍ਹ ਦੇ ਐਸਪੀ ਮਨਜੀਤ ਮਾਮਲੇ ਦੀ ਜਾਂਚ ਕਰਨਗੇ। ਐਸਪੀ ਦੀ ਅਗਵਾਈ ਦੇ ਹੇਠ ਚਾਰ ਮੈਂਬਰੀ ਕਮੇਟੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਿਸਦੇ ’ਚ ਇਕ ਡੀਐਸਪੀ ਪੱਧਰ ਦਾ ਅਧਿਕਾਰੀ, ਇੱਕ ਇੰਸਪੈਕਟਰ ਤੇ ਇੱਕ ਸਬ ਇੰਸਪੈਕਟਰ ਇਸ ਐਸਆਈਟੀ ਦੇ ਵਿੱਚ ਸ਼ਾਮਿਲ ਕੀਤੇ ਗਏ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਚਾਰ ਮਹੀਨੇ ’ਚ ਜਾਂਚ ਪੂਰੀ ਕਰਕੇ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪਣੀ ਹੋਵੇਗੀ। ਪੰਜਾਬ ਕੈਡਰ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਐਸਆਈਟੀ ’ਚ ਸ਼ਾਮਲ ਨਹੀਂ ਹੋਵੇਗਾ। ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ ਗਈ ਹੈ ਹਰੇਕ ਪੱਖ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ। ਪਰਿਵਾਰ ਵੱਲੋਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : Gurmeet Ram Rahim News : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਆਇਆ ਬਾਹਰ, ਜਾਣੋ ਕਿੰਨੇ ਦਿਨਾਂ ਦੀ ਮਿਲੀ ਫਰਲੋ
- PTC NEWS