Colonel Bath Case : ਕਰਨਲ ਬਾਠ ਮਾਮਲੇ 'ਚ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਅਰਜ਼ੀ ਕੋਰਟ ਨੇ ਕੀਤੀ ਰੱਦ , ਚੰਡੀਗੜ੍ਹ ਪੁਲਿਸ ਨਹੀਂ ਪੇਸ਼ ਕਰ ਸਕੀ ਰਿਪੋਰਟ
Colonel Bath Case : ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਫੌਜੀ ਕਰਨਲ ਬਾਠ (Colonel Bath Case )ਨਾਲ ਕਥਿਤ ਕੁੱਟਮਾਰ ਦਾ ਮਾਮਲਾ ਭਖਿਆ ਹੋਇਆ ਹੈ। ਇੰਸਪੈਕਟਰ ਰੌਣੀ ਸਿੰਘ (Inspector Rauni Singh's bail application ) ਵੱਲੋਂ ਲਗਾਈ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਮਾਮਲੇ 'ਚ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ ਪਰ ਪੁਲਿਸ ਰਿਪੋਰਟ ਨਹੀਂ ਪੇਸ਼ ਕਰ ਸਕੀ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਕਰਨਲ ਬਾਠ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਇੱਕ SIT ਦਾ ਗਠਨ ਕੀਤਾ ਹੈ। 2015 ਬੈਚ ਦੇ IPS ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ।
SIT ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ DSP , ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਦੀ ਟੀਮ ਸ਼ਾਮਲ ਹੋਵੇਗੀ। ਇਹ ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ, ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ
- PTC NEWS