Patiala Elections 2026 : ਪਟਿਆਲਾ ਨਿਗਮ ਦੇ ਵਾਰਡਾਂ 'ਚ ਮੁੜ ਚੋਣਾਂ ਦਾ ਪ੍ਰੋਗਰਾਮ ਜਾਰੀ, 28 ਨਵੰਬਰ ਨੂੰ ਪੈਣਗੀਆਂ ਵੋਟਾਂ
Patiala News : ਪਟਿਆਲਾ ਨਗਰ ਨਿਗਮ (Patiala Municipal Corporation) ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਨੂੰ ਲੈ ਕੇ ਅਧਿਕਾਰਤ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਵੇਂ ਸ਼ਡਿਊਲ ਮੁਤਾਬਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਭਲਕੇ ਯਾਨੀ 13 ਨਵੰਬਰ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅਤੇ 28 ਨਵੰਬਰ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ।
ਜਾਰੀ ਵੇਰਵਿਆਂ ਅਨੁਸਾਰ, ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ।

ਨਾਮਜ਼ਦਗੀਆਂ ਭਰਨ ਦਾ ਅਗਲਾ ਪੜਾਅ 17, 18 ਅਤੇ 19 ਨਵੰਬਰ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ, ਜਿਸ ਵਿੱਚ 19 ਨਵੰਬਰ ਕਾਗਜ਼ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ।
ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 21 ਨਵੰਬਰ ਸ਼ਨੀਵਾਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਮਤਦਾਨ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਵੱਖਰੇ ਤੌਰ 'ਤੇ ਜਾਰੀ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ... ਕੈਨੇਡਾ 'ਚ 40 ਕਿਲੋ ਕੋਕੀਨ ਤਸਕਰੀ ਮਾਮਲੇ 'ਚ ਭਾਰਤੀ ਮੂਲ ਦਾ ਟਰੱਕ ਡਰਾਈਵਰ ਦੋਸ਼ੀ ਕਰਾਰ
Mohali : ਸਮੂਹਿਕ ਜਬਰ-ਜਨਾਹ ਮਾਮਲੇ 'ਚ 2 ਦੋਸ਼ੀਆਂ ਨੂੰ 20-20 ਸਾਲ ਦੀ ਕੈਦ, 50-50 ਹਜ਼ਾਰ ਰੁਪਏ ਜੁਰਮਾਨਾ
- PTC NEWS