Sun, May 24, 2026
Whatsapp

Patiala News : ਪਟਿਆਲਾ-ਸਮਾਣਾ ਰੋਡ 'ਤੇ ਭਿਆਨਕ ਹਾਦਸਾ, ਟਰੈਕਟਰ ਦੇ ਉਡੇ ਪਰਖੱਚੇ, ਦੋ ਕਿਸਾਨਾਂ ਦੀ ਮੌਤ,

Patiala News : ਜਾਣਕਾਰੀ ਅਨੁਸਾਰ, ਹਾਦਸੇ ਤੋਂ ਬਾਅਦ ਮੁਲਜ਼ਮ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਨ ਪਿੰਡ ਵਾਸੀਆਂ ਅਤੇ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ। ਗੁੱਸੇ ਵਿੱਚ ਆਈ ਭੀੜ ਨੇ ਮੁੱਖ ਪਟਿਆਲਾ-ਸਮਾਣਾ ਸੜਕ 'ਤੇ ਟਰੈਕਟਰ ਖੜ੍ਹੇ ਕਰ ਦਿੱਤੇ ਅਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ।

Reported by:  PTC News Desk  Edited by:  KRISHAN KUMAR SHARMA -- May 24th 2026 04:24 PM
Patiala News : ਪਟਿਆਲਾ-ਸਮਾਣਾ ਰੋਡ 'ਤੇ ਭਿਆਨਕ ਹਾਦਸਾ, ਟਰੈਕਟਰ ਦੇ ਉਡੇ ਪਰਖੱਚੇ, ਦੋ ਕਿਸਾਨਾਂ ਦੀ ਮੌਤ,

Patiala News : ਪਟਿਆਲਾ-ਸਮਾਣਾ ਰੋਡ 'ਤੇ ਭਿਆਨਕ ਹਾਦਸਾ, ਟਰੈਕਟਰ ਦੇ ਉਡੇ ਪਰਖੱਚੇ, ਦੋ ਕਿਸਾਨਾਂ ਦੀ ਮੌਤ,

Patiala News : ਪਟਿਆਲਾ-ਸਮਾਣਾ ਸੜਕ 'ਤੇ ਭਾਨੜਾ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸੇ (2 Farmer Dies in Road Accident) ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਬੇਕਾਬੂ, ਤੇਜ਼ ਰਫ਼ਤਾਰ ਟਿੱਪਰ ਟਰੱਕ ਤੇ ਇੱਕ ਟਰੈਕਟਰ-ਟਰਾਲੀ ਵਿੱਚ (Tipper Tractor Accident) ਜ਼ੋਰਦਾਰ ਟੱਕਰ ਮਾਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਪੂਰੀ ਤਰ੍ਹਾਂ ਪਲਟ ਗਿਆ।

ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਪੀੜਤ ਨੂੰ ਤੁਰੰਤ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।


ਪਿੰਡ ਵਾਸੀਆਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਡਰਾਈਵਰ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ।

ਹਾਦਸੇ ਅਤੇ ਸੜਕ ਜਾਮ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਭੜਕੀ ਹੋਈ ਭੀੜ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਮੁਲਜ਼ਮ ਨੂੰ ਜਲਦ ਫੜਨ ਦਾ ਭਰੋਸਾ ਦਿੱਤਾ।

ਫਿਲਹਾਲ, ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਅਣਪਛਾਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK