Amritsar News : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ, ਮੌਕੇ 'ਤੇ ਹੋਈ ਮੌਤ
Amritsar News : ਅੰਮ੍ਰਿਤਸਰ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ 45 ਸਾਲਾ ਮਰੀਜ਼ ਬਲਜਿੰਦਰ ਸਿੰਘ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਿਕ ਦੀ ਪਛਾਣ ਬਲਜਿੰਦਰ ਸਿੰਘ ਉਮਰ 50 ਸਾਲ ਵਾਸੀ ਵੇਰਕਾ ਵਜੋਂ ਹੋਈ ਹੈ। ਵੇਰਕਾ ਦਾ ਰਹਿਣ ਵਾਲਾ ਬਲਜਿੰਦਰ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।
ਦਰਅਸਲ 'ਚ ਬਲਜਿੰਦਰ ਨੂੰ ਕੁਝ ਦਿਨ ਪਹਿਲਾਂ ਇੱਕ ਹਾਦਸੇ ਵਿੱਚ ਸਿਰ ਅਤੇ ਹੱਥ 'ਤੇ ਸੱਟਾਂ ਲੱਗੀਆਂ ਸਨ। ਉਦੋਂ ਤੋਂ ਉਹ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਅਧੀਨ ਸੀ। ਡਾਕਟਰਾਂ ਨੇ ਉਸਨੂੰ ਪਹਿਲਾਂ ਹੀ ਛੁੱਟੀ ਦੇ ਦਿੱਤੀ ਸੀ। ਅੱਜ (ਵੀਰਵਾਰ) ਉਸਦਾ ਆਪ੍ਰੇਸ਼ਨ ਹੋਣਾ ਸੀ।
ਬਲਜਿੰਦਰ ਆਪਣੇ ਪਰਿਵਾਰ ਨਾਲ ਹਸਪਤਾਲ ਆਇਆ ਸੀ। ਉਹ ਅਚਾਨਕ ਹਸਪਤਾਲ ਦੀ ਪੰਜਵੀਂ ਮੰਜ਼ਿਲ 'ਤੇ ਗਿਆ ਅਤੇ ਹੇਠਾਂ ਛਾਲ ਮਾਰ ਦਿੱਤੀ। ਹੇਠਾਂ ਡਿੱਗਣ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਬੱਚਿਆਂ ਦੇ ਪਿਤਾ ਬਲਜਿੰਦਰ ਦੀ ਮੌਤ ਕਾਰਨ ਪਰਿਵਾਰ ਸਦਮੇ ਵਿੱਚ ਹੈ।
ਡਿਪਰੈਸ਼ਨ 'ਚ ਸੀ ਮ੍ਰਿਤਕ
ਏਡੀਸੀਪੀ ਹਰਪਾਲ ਸਿੰਘ ਨੇ ਕਿਹਾ ਕਿ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਬਲਜਿੰਦਰ ਪਹਿਲੀ ਵਾਰ 19 ਜੁਲਾਈ ਨੂੰ ਹਸਪਤਾਲ ਆਇਆ ਸੀ। ਜਦੋਂ ਉਸਦੇ ਸਿਰ ਅਤੇ ਹੱਥ 'ਤੇ ਸੱਟਾਂ ਸਨ। ਉਸ ਦਿਨ ਉਸਦਾ ਇਲਾਜ ਕਰਕੇ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਅੱਜ ਉਸਨੂੰ ਦੁਬਾਰਾ ਆਪ੍ਰੇਸ਼ਨ ਲਈ ਬੁਲਾਇਆ ਗਿਆ। ਉਸਦੇ ਸਾਰੇ ਰਿਸ਼ਤੇਦਾਰ ਉਸਦੇ ਨਾਲ ਮੌਜੂਦ ਸਨ। ਉਹ ਅਚਾਨਕ ਗੈਲਰੀ ਵੱਲ ਗਿਆ ਅਤੇ ਹੇਠਾਂ ਛਾਲ ਮਾਰ ਦਿੱਤੀ। ਜਿੱਥੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸਦੇ ਭਰਾ ਦੇ ਬਿਆਨਾਂ ਅਨੁਸਾਰ ਬਲਜਿੰਦਰ ਸਿੰਘ ਡਿਪਰੈਸ਼ਨ ਦਾ ਮਰੀਜ਼ ਸੀ।
- PTC NEWS