ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ, ਭਰਵੀਂ ਨਾਅਰੇਬਾਜ਼ੀ
Pendu khet majdoor : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉੱਤੇ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ, ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦੇ ਹੋਏ ਸਾਰੇ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ।
ਇਹ ਧਰਨਾ ਸਾਂਝੇ ਮੋਰਚੇ 'ਚ ਸ਼ਾਮਲ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਮਹਿੰਦਰ ਸਿੰਘ ਭੀਲੋਵਾਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਨਾਵਲ ਗਿੱਲ ਟਾਹਲੀ, ਦਿਹਾਤੀ ਮਜ਼ਦੂਰ ਸਭਾ ਦੇ ਪਰਮਜੀਤ ਕੌਰ ਤੋਂ ਇਲਾਵਾ ਰਕਸ਼ਾ ਦੇਵੀ ਅਤੇ ਮੋਹਨ ਲਾਲ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ।
ਉਹਨਾਂ ਕਿਹਾ ਕਿ ਹੁਣ ਮਨਰੇਗਾ ਰਾਹੀਂ ਮਿਲਦੇ ਨਿਗੂਣੇ ਰੁਜਗਾਰ ਨੂੰ ਖੋਹਕੇ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਨੇ ਉਸੇ ਮਨੁਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਬਿਜਲੀ ਸੋਧ ਬਿੱਲ ਨੂੰ ਪਾਸ ਕਰਕੇ ਮੋਦੀ ਸਰਕਾਰ ਗਰੀਬਾਂ ਦੇ ਘਰੀਂ ਹਨੇਰਾ ਕਰਨ ਲਈ ਤਹੁ ਹੈ।
ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਦਲਾਅ ਦਾ ਨਾਹਰਾ ਲਾਕੇ ਆਈ ਸਰਕਾਰ ਨੇ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ 'ਤੇ ਚੱਲਦਿਆਂ ਜਾਗੀਰਦਾਰਾਂ ਤੇ ਸਰਮਾਏਦਾਰਾਂ ਦਾ ਹੀ ਵਿਕਾਸ ਕੀਤਾ ਹੈ, ਮਜ਼ਦੂਰ ਆਗੂਆਂ ਨੇ ਕਿਹਾ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗਾਂ ਦੇ ਮੁੱਖ ਮੰਤਰੀ ਵਾਅਦਿਆਂ ਤੋਂ ਮੁਕਰਦਾ ਰਿਹਾ ਹੈ।
- PTC NEWS