Mon, May 26, 2025
Whatsapp

ਅਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੇ ਸਬੰਧ ਵਿੱਚ ਪਟੀਸ਼ਨ ਦਾਇਰ, ਭਲਕੇ ਹੋਵੇਗੀ ਸੁਣਵਾਈ

ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਅਤੇ 5 ਹੋਰਾਂ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਸ ਕਾਰਨ ਹੁਣ ਹਾਈਕੋਰਟ ਇਨ੍ਹਾਂ ਸਾਰੀਆਂ ਪਟੀਸ਼ਨਾਂ 'ਤੇ ਭਲਕੇ ਤੋਂ ਸੁਣਵਾਈ ਕਰਨ ਜਾ ਰਿਹਾ ਹੈ।

Reported by:  PTC News Desk  Edited by:  Jasmeet Singh -- April 05th 2023 04:39 PM
ਅਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੇ ਸਬੰਧ ਵਿੱਚ ਪਟੀਸ਼ਨ ਦਾਇਰ, ਭਲਕੇ ਹੋਵੇਗੀ ਸੁਣਵਾਈ

ਅਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੇ ਸਬੰਧ ਵਿੱਚ ਪਟੀਸ਼ਨ ਦਾਇਰ, ਭਲਕੇ ਹੋਵੇਗੀ ਸੁਣਵਾਈ

ਚੰਡੀਗੜ੍ਹ: ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਅਤੇ 5 ਹੋਰਾਂ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਸ ਕਾਰਨ ਹੁਣ ਹਾਈਕੋਰਟ ਇਨ੍ਹਾਂ ਸਾਰੀਆਂ ਪਟੀਸ਼ਨਾਂ 'ਤੇ ਭਲਕੇ ਤੋਂ ਸੁਣਵਾਈ ਕਰਨ ਜਾ ਰਿਹਾ ਹੈ। ਅਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਸਮੇਤ ਬਸੰਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਰਾਏਕੇ, ਵਰਿੰਦਰ ਫੌਜੀ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਣ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ 'ਤੇ ਹਾਈਕੋਰਟ ਕੱਲ੍ਹ ਸਵੇਰੇ ਸੁਣਵਾਈ ਕਰੇਗਾ। ਇਨ੍ਹਾਂ ਸਾਰਿਆਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਉਨ੍ਹਾਂ 'ਤੇ ਲਗਾਏ ਗਏ ਐੱਨਐੱਸਏ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦੇਣ ਦੀ ਵੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਕੀਲਾਂ ਦੀ ਟੀਮ ਡਿਬਰੂਗੜ੍ਹ ਭੇਜੇਗੀ ਸ਼੍ਰੋਮਣੀ ਕਮੇਟੀ; NSA ਤਹਿਤ ਕੇਸ ਦਰਜ ਸਿੱਖਾਂ ਨੂੰ ਪ੍ਰਦਾਨ ਕਰੇਗੀ ਕਾਨੂੰਨੀ ਸਹਾਇਤਾ


- PTC NEWS

Top News view more...

Latest News view more...

PTC NETWORK