Fri, Apr 19, 2024
Whatsapp

ਦੇਸ਼ਭਰ ’ਚ ਪੈਟਰੋਲ ਡੀਜਲ ਦੀਆਂ ਕੀਮਤਾਂ ’ਚ ਆਇਆ ਬਦਲਾਅ, ਜਾਣੋ ਨਵੀਆਂ ਕੀਮਤਾਂ

Written by  Aarti -- April 01st 2024 10:44 AM
ਦੇਸ਼ਭਰ ’ਚ ਪੈਟਰੋਲ ਡੀਜਲ ਦੀਆਂ ਕੀਮਤਾਂ ’ਚ ਆਇਆ ਬਦਲਾਅ, ਜਾਣੋ ਨਵੀਆਂ ਕੀਮਤਾਂ

ਦੇਸ਼ਭਰ ’ਚ ਪੈਟਰੋਲ ਡੀਜਲ ਦੀਆਂ ਕੀਮਤਾਂ ’ਚ ਆਇਆ ਬਦਲਾਅ, ਜਾਣੋ ਨਵੀਆਂ ਕੀਮਤਾਂ

Petrol Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 1 ਅਪ੍ਰੈਲ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਸਾਰੇ ਸ਼ਹਿਰਾਂ ਲਈ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ। ਜਿਸ ਦੇ ਮੁਤਾਬਕ ਅੱਜ ਦੇਸ਼ ਦੇ ਕਈ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦਕਿ ਕੁਝ ਸੂਬਿਆਂ 'ਚ ਇਸ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕੁਝ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਮਿਲੀ ਜਾਣਕਾਰੀ ਮੁਤਾਬਿਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।


ਦੂਜੇ ਪਾਸੇ ਬਿਹਾਰ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੋਆ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਣੀਪੁਰ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ: ਨਵੀਆਂ ਕੀਮਤਾਂ ਜਾਰੀ

 

-

adv-img

Top News view more...

Latest News view more...