Sun, May 12, 2024
Whatsapp

ਇਸ ਦਿਨ ਪੰਜਾਬ 'ਚ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; PPDAP ਨੇ ਦਿੱਤਾ ਵੱਡਾ ਕਾਰਨ

Written by  Jasmeet Singh -- February 12th 2024 03:07 PM
ਇਸ ਦਿਨ ਪੰਜਾਬ 'ਚ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; PPDAP ਨੇ ਦਿੱਤਾ ਵੱਡਾ ਕਾਰਨ

ਇਸ ਦਿਨ ਪੰਜਾਬ 'ਚ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; PPDAP ਨੇ ਦਿੱਤਾ ਵੱਡਾ ਕਾਰਨ

Petrol Diesel Sale: ਪੰਜਾਬ 'ਚ 22 ਫਰਵਰੀ ਨੂੰ ਪੂਰੇ ਸੂਬੇ 'ਚ ਪੈਟਰੋਲ-ਡੀਜ਼ਲ ਨਹੀਂ ਮਿਲੇਗਾ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਡੀਲਰ ਮਾਰਜਨ ਨਾ ਵਧਾਉਣ ਲਈ ਇਹ ਐਲਾਨ ਕੀਤਾ ਹੈ। ਇਸ ਕਾਰਨ 15 ਫਰਵਰੀ ਨੂੰ ਤੇਲ ਕੰਪਨੀਆਂ ਤੋਂ ਕੋਈ ਖਰੀਦ ਨਹੀਂ ਕੀਤੀ ਜਾਵੇਗੀ। ਨਾਲ ਹੀ 22 ਫਰਵਰੀ ਨੂੰ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ ਰਹਿ ਸਕਦੇ ਹਨ।

ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ

22 ਫਰਵਰੀ ਨੂੰ ਸੂਬੇ ਭਰ ਦੇ ਖਪਤਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ। ਅਗਸਤ 2017 ਤੋਂ ਡੀਲਰ ਮਾਰਜਿਨ ਵਿੱਚ ਵਾਧਾ ਨਾ ਕੀਤੇ ਜਾਣ ਤੋਂ ਨਾਰਾਜ਼ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ (ਪੀ.ਪੀ.ਡੀ.ਏ.ਪੀ.) ਨੇ 22 ਫਰਵਰੀ ਨੂੰ ਪੰਜਾਬ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ।


ਪੀ.ਪੀ.ਡੀ.ਏ.ਪੀ. ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ (ਓ.ਐਮ.ਸੀ.) ਪੈਟਰੋਲੀਅਮ ਡੀਲਰਾਂ ਦੇ ਮਾਰਜਿਨ ਵਿੱਚ ਵਾਧਾ ਨਹੀਂ ਕਰ ਰਹੀਆਂ ਹਨ, ਜਿਸ ਵਿੱਚ ਪਿਛਲੀ ਵਾਰ ਅਗਸਤ 2017 ਵਿੱਚ ਸੋਧ ਕੀਤੀ ਗਈ ਸੀ। ਡੀਲਰ ਮਾਰਜਿਨ ਵਧਾਉਣ ਸਬੰਧੀ ਤੇਲ ਕੰਪਨੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਇਸ ਦੀ ਕਾਪੀ ਪ੍ਰਧਾਨ ਮੰਤਰੀ ਨੂੰ ਵੀ ਭੇਜੀ ਗਈ ਹੈ।

15 ਫਰਵਰੀ ਨੂੰ ਨਹੀਂ ਰੱਖਿਆ ਜਾਵੇਗਾ ਖਰੀਦ ਦਿਵਸ 

ਜਥੇਬੰਦੀ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਭਰ ਦੇ ਪੈਟਰੋਲੀਅਮ ਡੀਲਰ 15 ਫਰਵਰੀ ਨੂੰ ਖਰੀਦ ਦਿਵਸ ਨਹੀਂ ਮਨਾਉਣਗੇ ਅਤੇ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਖਰੀਦ ਨਹੀਂ ਕਰਨਗੇ। ਇਸ ਤੋਂ ਬਾਅਦ 22 ਫਰਵਰੀ ਨੂੰ ਪੈਟਰੋਲ ਪੰਪਾਂ 'ਤੇ ਪੈਟਰੋਲ ਡੀਜ਼ਲ ਨਹੀਂ ਵੇਚਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਦਾ ਵੀ ਐਸੋਸੀਏਸ਼ਨ ਸਮਰਥਨ ਕਰੇਗੀ।

17 ਨੂੰ ਵੀ ਹੋ ਸਕਦੀ ਹੈ ਕਮੀ 

ਪੀ.ਪੀ.ਡੀ.ਏ.ਪੀ. ਨੇ ਐਲਾਨ ਕੀਤਾ ਹੈ ਕਿ 22 ਫਰਵਰੀ ਨੂੰ ਸੂਬੇ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਨਹੀਂ ਹੋਵੇਗੀ ਪਰ 17 ਫਰਵਰੀ ਨੂੰ ਵੀ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ। ਕਾਰਨ ਇਹ ਹੈ ਕਿ 15 ਤਰੀਕ ਨੂੰ ਤੇਲ ਕੰਪਨੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਖਰੀਦ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਮੌਂਟੀ ਗੁਰਮੀਤ ਸਹਿਗਲ ਨੇ ਐਲਾਨ ਕੀਤਾ ਕਿ, "ਅਸੀਂ ਕਿਸਾਨਾਂ ਦੇ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਵੀ ਸਮਰਥਨ ਕੀਤਾ ਹੈ ਅਤੇ ਇਹ ਵੀ ਸੰਭਵ ਹੈ ਕਿ ਉਸ ਦਿਨ ਪੈਟਰੋਲ ਅਤੇ ਡੀਜ਼ਲ ਦੀ ਵੀ ਖਰੀਦ ਨਾ ਹੋਵੇ। ਦੋ ਦਿਨਾਂ 'ਚ ਪੈਟਰੋਲ ਪੰਪਾਂ ਦਾ ਸਟਾਕ ਵੀ ਆਪਣੇ ਘੱਟੋ-ਘੱਟ ਪੱਧਰ 'ਤੇ ਪਹੁੰਚ ਜਾਵੇਗਾ। ਅਜਿਹੇ 'ਚ 17 ਫਰਵਰੀ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ।"

ਇਹ ਖਬਰਾਂ ਵੀ ਪੜ੍ਹੋ:

-

Top News view more...

Latest News view more...