Phagwara News : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ
Phagwara News : ਸ਼੍ਰੋਮਣੀ ਅਕਾਲੀ ਦਲ ਦੀ ਇੱਕ ਮੀਟਿੰਗ ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਅਤੇ ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਫਗਵਾੜਾ ਦਿਹਾਤੀ ਦੀ ਸਾਂਝੀ ਅਗਵਾਈ ਹੇਠ ਹੋਈ। ਜਿਸ ਵਿੱਚ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਹਲਕਾ ਫਗਵਾੜਾ ਦੀਆਂ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਖੁਰਾਣਾ ਅਤੇ ਚੰਦੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ ਅਨੁਸਾਰ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ‘ਤੱਕੜੀ’ ‘ਤੇ ਲੜੇਗਾ ਅਤੇ ਫਗਵਾੜਾ ਹਲਕੇ ‘ਚ 2 ਜਿਲ੍ਹਾ ਪ੍ਰੀਸ਼ਦ ਤੇ 20 ਬਲਾਕ ਸੰਮਤੀ ਦੀਆਂ ਸੀਟਾਂ ‘ਤੇ ਸ਼ਾਨਦਾਰ ਜਿੱਤ ਦਰਜ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਵਰਕਰਾਂ ਨੂੰ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਜੰਗੀ ਪੱਧਰ ‘ਤੇ ਵੋਟਰਾਂ ਨੂੰ ਪਾਰਟੀ ਦੇ ਹੱਕ ਵਿੱਚ ਲਾਮਬੰਦ ਕਰਨ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਚੋਣਾਂ ਨੂੰ ਲੈ ਕੇ ਸਮੂਹ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਇਹ ਵੀ ਸਪਸ਼ਟ ਕਿਹਾ ਕਿ ਚੋਣਾਂ ਦੌਰਾਨ ਸੱਤਾ ਧਿਰ ਦੀ ਕੋਈ ਵੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੋਕੇ ਵੱਡੀ ਗਿਣਤੀ ਵਿੱਚ ਹਲਕਾ ਫਗਵਾੜਾ ਤੋ ਸੀਨੀਅਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
- PTC NEWS